ਭਗਵਾਨ ਦਾਸ ਸੰਦਲ
ਦਸੂਹਾ, 28 ਮਈ
ਇਸੇ ਪੰਜਾਬ ਸਰਕਾਰ ਵੱਲੋਂ ‘ਪਾਣੀ ਬਚਾਓ ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਪਿੰਡ ਪੰਡੋਰੀ ਅਰਾਈਆਂ ਦੇ ਕਿਸਾਨ ਪਰਵਿੰਦਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਹਰੇਕ ਕਿਸਾਨ ਨੂੰ ਆਪਣੇ ਥੋੜੇ ਰਕਬੇ ’ਤੇ ਇਸ ਨੁਕਤੇ ਨਾਲ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਕਿਉਂਕਿ ਇਸ ਨਾਲ ਜਿਥੇ ਪਾਣੀ ਦੀ ਬਚਤ ਹੋਵੇਗੀ ਉਥੇ ਹੀ ਖੇਤੀ ਧੰਦੇ ਨੂੰ ਕਿਫਾਇਤੀ ਕੀਤਾ ਜਾ ਸਕਦਾ ਹੈ।
ਵਿਧਾਇਕ ਵੱਲੋਂ ਨਵੀਂ ਸੜਕ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਪਿੰਡ ਪੰਡੋਰੀ ਦੀ ਨਵੀਂ ਬਣੀ ਸੜਕ ਦਾ ਉਦਘਾਟਨ ਕਰਨ ਮਗਰੋਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਵਿਕਾਸ ਕਰਨ ਦੀ ਨੀਤੀ ਵੀ ਹੈ ਤੇ ਨੀਅਤ ਵੀ। ਇਸ ਮੌਕੇ ਘੁੰਮਣ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਅਜੇਪਾਲ ਸਿੰਘ, ਅਨੂਪ ਸਿੰਘ, ਨੰਬਰਦਾਰ ਗੁਰਸ਼ਰਨਜੀਤ ਸਿੰਘ, ਬਲਵਿੰਦਰ ਸਿੰਘ ਸਾਹੀ, ਲਖਵਿੰਦਰ ਸਿੰਘ, ਸੰਦੀਪ ਢਿੱਲੋਂ ਆਦਿ ਮੌਜੂਦ ਸਨ।