ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਧਾਇਕ ਦਾ ਘਿਰਾਓ

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਧਾਇਕ ਦਾ ਘਿਰਾਓ

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਨੂੰ ਰੋਕਦੇ ਹੋਏ ਪੁਲੀਸ ਮੁਲਾਜ਼ਮ।

ਸ਼ੰਗਾਰਾ ਸਿੰਘ ਅਕਲੀਆ
ਜੋਗਾ, 15 ਜਨਵਰੀ

ਇੱਥੇ ਅੱਜ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਸ਼ਹਿਰ ਦੀ ਵਿਚਕਾਰਲੀ ਸੜਕ ’ਤੇ ਪੰਜਾਬ ਕਿਸਾਨ ਯੂਨੀਅਨ ਦੇ ਸਥਾਨਕ ਆਗੂਆਂ ਮੱਖਣ ਸਿੰਘ, ਕੁਲਦੀਪ ਸਿੰਘ ਭੂਡੀ ਅਤੇ ਜਗਤਾਰ ਸਿੰਘ ਸੰਧੂ ਦੀ ਅਗਵਾਈ ਹੇਠ ਜੋਗਾ ਸ਼ਹਿਰ ਦੇ ਵੱਡੇ ਗਿਣਤੀ ਕਿਸਾਨਾਂ ਅਤੇ ਮਜ਼ਦੂਰ ਵੱਲੋਂ ਕਾਂਗਰਸ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਘਿਰਾਓ ਕੀਤਾ ਗਿਆ ਅਤੇ ਵਿਧਾਇਕ ਮਾਨਸ਼ਾਹੀਆ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨਾ ਸੁਰੂ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਜੋਗਾ ਦੀਆਂ ਚੋਣਾਂ ਨੂੰ ਲੈ ਕੇ ਅੱਜ ਇੱਥੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਨ ਲਈ ਆਏ ਸਨ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਉਨ੍ਹਾਂ ਦਾ ਘਿਰਾਓ ਕਰ ਕੇ ਪਿੱਟ ਸਿਆਪਾ ਸ਼ੁਰੂ ਕਰ ਦਿੱਤਾ।

ਹਾਲਾਤ ਤਣਾਅਪੂਰਨ ਹੁੰਦਿਆਂ ਦੇਖ ਮੌਕੇ ’ਤੇ ਥਾਣਾ ਜੋਗਾ ਦੇ ਏਐੱਸਆਈ ਮਲਕੀਤ ਸਿੰਘ ਦੀ ਅਗਵਾਈ ਹੇਠ ਪਹੁੰਚੇ ਭਾਰੀ ਪੁਲੀਸ ਬਲ ਦੀ ਸੁਰੱਖਿਆ ਛਤਰੀ ਹੇਠ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕੁਝ ਹੀ ਮਿੰਟਾਂ ਵਿੱਚ ਉੱਥੋਂ ਰਫੂਚੱਕਰ ਹੋ ਗਏ।

ਦੂਜੇ ਪਾਸੇ ਕਿਸਾਨਾਂ ਤੇ ਮਜ਼ਦੂਰਾਂ ਦਾ ਕਹਿਣਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਸਰਕਾਰਾਂ ਨੇ ਦਹਾਕੇ ਬੀਤਣ ਬਾਅਦ ਵੀ ਅੰਨਦਾਤੇ ਤੇ ਮਜ਼ਦੂਰਾਂ ਦੀ ਭਲਾਈ ਲਈ ਕੋਈ ਠੋਸ ਨੀਤੀ ਨਹੀ ਬਣਾਈ। ਉਨ੍ਹਾਂ ਦਾ ਕਹਿਣਾ ਸੀ ਕਿ ਭਵਿੱਖ ਵਿੱਚ ਵੀ ਰਾਜਨੀਤਿਕ ਲੋਕਾਂ ਦਾ ਘਿਰਾਓ ਜਾਰੀ ਰੱਖਆ ਜਾਵੇਗਾ।

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮੰਤਰੀਆਂ ਦੇ ਘਰ ਘੇਰਨ ਦਾ ਐਲਾਨ

ਮਾਨਸਾ (ਪੱਤਰ ਪ੍ਰੇਰਕ): ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਜਾਰੀ ਅੰਦੋਲਨ ‘ਚ ਕਿਸਾਨਾਂ ਦੀ ਹਮਾਇਤ ਦੇ ਨਾਲ-ਨਾਲ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਦਲਿਤਾਂ, ਗਰੀਬਾਂ ਨਾਲ ਕੀਤੀ ਵਾਅਦਾਖਿਲਾਫ਼ੀ, ਕਰਜ਼ਾ ਮਾਫ਼ੀ ਤੇ ਮਜ਼ਦੂਰ ਮੰਗਾਂ ਨੂੰ ਮਨਾਉਣ ਲਈ 24 ਜਨਵਰੀ ਤੋਂ ਮੰਤਰੀਆਂ ਦੇ ਦਫ਼ਤਰਾਂ ਤੇ ਘਰਾਂ ਅੱਗੇ ਦਿਨ ਰਾਤ ਦੇ 15 ਰੋਜ਼ੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਇਹ ਐਲਾਨ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਆਗੂਆਂ ਨਾਲ ਮੀਟਿੰਗਾਂ ਦੌਰਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਨਵੇਂ ਪਾਸ ਕੀਤੇ ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ‘ਚ ਕੀਤੀਆਂ ਸੋਧਾਂ ਰਾਹੀਂ ਮੋਦੀ ਸਰਕਾਰ ਨੇ ਮਜ਼ਦੂਰਾਂ, ਕਿਸਾਨਾਂ ਖਿਲਾਫ਼ ਜੰਗ ਛੇੜ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All