DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moga : Bhagwant Mann ਵੱਲੋਂ 'ਮੁੱਖ ਮੰਤਰੀ ਸਕੀਮ, 30 ਦਿਨਾਂ 'ਚ ਤਕਸੀਮ' ਦਾ ਐਲਾਨ

ਕਰੀਬ 83 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਮੋਗਾ ਰੈਲੀ ਦੌਰਾਨ ਕਿਸਾਨਾਂ ਲਈ 'ਮੁੱਖ ਮੰਤਰੀ ਸਕੀਮ, 30 ਦਿਨਾਂ 'ਚ ਤਕਸੀਮ' ਦਾ ਐਲਾਨ ਕੀਤਾ ਜੋ 13 ਅਪਰੈਲ ਤੋਂ ਸੂਬੇ ਭਰ ਵਿਚ ਲਾਗੂ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਬਿਜਲੀ ਖੰਭਿਆਂ ਤੋਂ ਮੁਕਤ ਕਰਨ ਲਈ ਕਿਸਾਨਾਂ ਦੇ ਖੇਤਾਂ ਤੱਕ ਅੰਡਰ ਗਰਾਊਂਡ ਬਿਜਲੀ ਦੀਆਂ ਤਾਰਾਂ ਦਾ ਜਾਲ ਵਿਛਾਈਆਂ ਜਾਣਗੀਆਂ।

ਕਰੀਬ 83 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਆਪਣੇ ਸਬੰਧਨ ਵਿੱਚ ਜਿਥੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ, ਉੱਥੇ ਹੀ ਉਨ੍ਹਾਂ ਵੱਲੋਂ ਵਿਰੋਧੀ ਧਿਰਾਂ ਉੱਤ ਤਿੱਖੇ ਸਿਆਸੀ ਨਿਸ਼ਾਨੇ ਵੀ ਸੇਧੇ ਗਏ ।

Advertisement

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਦੇ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਸੜਕਾਂ ਬਣ ਰਹੀਆਂ ਹਨ ਅਤੇ ਕਿਸਾਨਾਂ ਨੂੰ ਖੱਜਲ- ਖੁਆਰੀ ਤੋਂ ਬਚਾਉਣ ਲਈ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਡੀ ਸਰਕਾਰ ਨੇ 70 ਫੀਸਦੀ ਨਹਿਰਾਂ ਦਾ ਪਾਣੀ ਖੇਤਾਂ ਨੂੰ ਸਿੰਚਾਈ ਲਈ ਦਿੱਤਾ ਹੈ। ਵਿਰੋਧੀ ਪਾਰਟੀਆਂ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਤਾ ਨਹੀਂ ਹੈ।

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀ ਆੜ੍ਹਤੀਆਂ ਨੂੰ ਬਲੈਕ ਮੇਲ ਦਾ ਦਰਜਾ ਦਿੰਦੇ ਆਖਿਆ ਕਿ ਆੜ੍ਹਤੀਆਂ ਦੀਆਂ ਮੰਗਾਂ ਦਾ ਸਬੰਧ ਕੇਂਦਰ ਨਾਲ ਹੈ ਅਤੇ ਉਹ ਵੀ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਹੱਲ ਕਰਨ ਲਈ ਕਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਹੜਤਾਲ ਉੱਤੇ ਨਾ ਜਾਣ ਵਾਲੇ ਆੜ੍ਹਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਗਾਮੀ ਦਿਨਾਂ ਵਿਚ ਆੜ੍ਹਤੀਆ ਕਾਰੋਬਾਰ 'ਚ ਸਹਿਕਾਰੀ ਸਭਾਵਾਂ ਦੀ ਭਾਗੀਦਾਰੀ ਵਧਾਈ ਜਾਵੇਗੀ।

 

Advertisement
×