ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਬਿੱਲਾਂ ’ਤੇ ਦਸਤਖ਼ਤ ਨਾ ਕਰਨ ਲਈ ਪੱਤਰ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਬਿੱਲਾਂ ’ਤੇ ਦਸਤਖ਼ਤ ਨਾ ਕਰਨ ਲਈ ਪੱਤਰ

ਟੀਐੱਮਸੀ ਦੇ ਡੈਰੇਕ ਓ’ਬ੍ਰਾਇਨ ਤੇ ਵਿਰੋਧੀ ਧਿਰਾਂ ਦੇ ਹੋਰ ਮੈਂਬਰ ਰਾਜ ਸਭਾ ਦੇ ਅੱਠ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਖ਼ਿਲਾਫ਼ ਸੋਮਵਾਰ ਨੂੰ ਰੋਸ ਮੁਜ਼ਾਹਰਾ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ: ਸੰਸਦ ਵੱਲੋਂ ਦੋ ਖੇਤੀ ਬਿੱਲਾਂ ਨੂੰ ਪਾਸ ਕੀਤੇ ਜਾਣ ਮਗਰੋਂ ਗ਼ੈਰ ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਊਹ ਪ੍ਰਸਤਾਵਿਤ ਬਿੱਲਾਂ ਨੂੰ ਪ੍ਰਵਾਨਗੀ ਨਾ ਦੇਣ। ਸੂਤਰਾਂ ਨੇ ਕਿਹਾ ਕਿ ਕਾਂਗਰਸ, ਖੱਬੇ ਪੱਖੀ ਪਾਰਟੀਆਂ, ਐੱਨਸੀਪੀ, ਡੀਐੱਮਕੇ, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਆਰਜੇਡੀ ਸਮੇਤ ਹੋਰ ਕਈ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ’ਚ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਊਹ ਬਿੱਲਾਂ ’ਤੇ ਦਸਤਖ਼ਤ ਨਾ ਕਰਨ। ਹੁਕਮਰਾਨ ਭਾਜਪਾ ਵੱਲੋਂ ਐਤਵਾਰ ਨੂੰ ਜਿਸ ਢੰਗ ਨਾਲ ਰਾਜ ਸਭਾ ’ਚ ਬਿੱਲ ਪਾਸ ਕਰਵਾਏ ਗਏ ਹਨ, ਊਸ ਨੂੰ ਵਿਰੋਧੀ ਆਗੂਆਂ ਨੇ ‘ਲੋਕਤੰਤਰ ਦੀ ਹੱਤਿਆ’ ਕਰਾਰ ਦਿੱਤਾ ਹੈ। ਊਨ੍ਹਾਂ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਵੀ ਸਮਾਂ ਮੰਗਿਆ ਹੈ ਅਤੇ ਇਹ ਮੀਟਿੰਗ ਮੰਗਲਵਾਰ ਨੂੰ ਹੋ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਮੰਗ ਪੱਤਰ ਕਾਂਗਰਸ ਦੇ ਸੰਸਦ ਮੈਂਬਰ ਅਤੇ ਊੱਘੇ ਵਕੀਲ ਅਭਿਸ਼ੇਕ ਸਿੰਘਵੀ ਵੱਲੋਂ ਤਿਆਰ ਕੀਤਾ ਗਿਆ ਹੈ। ਵਿਰੋਧੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਖੇਤੀ ਬਿੱਲ ਕਿਸਾਨਾਂ ਦੇ ਹਿੱਤਾਂ ਖਿਲਾਫ਼ ਹਨ ਅਤੇ ਊਹ ਕਾਰੋਬਾਰੀ ਘਰਾਣਿਆਂ ਦੇ ਗੁਲਾਮ ਬਣ ਕੇ ਰਹਿ ਜਾਣਗੇ। ਊਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਬਿੱਲ ਕਿਸਾਨੀ ਲਈ ‘ਮੌਤ ਦਾ ਵਾਰੰਟ’ ਸਾਬਿਤ ਹੋਣਗੇ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All