ਬੀਟੀ ਨਰਮੇ ਦੇ ਕੀੜਿਆਂ ਦੀ ਰੋਕਥਾਮ

ਬੀਟੀ ਨਰਮੇ ਦੇ ਕੀੜਿਆਂ ਦੀ ਰੋਕਥਾਮ

ਵਿਜੈ ਕੁਮਾਰ ਅਤੇ ਜਸਜਿੰਦਰ ਕੌਰ*

ਨਰਮਾ ਪੰਜਾਬ ਦੀ ਪ੍ਰਮੁੱਖ ਵਪਾਰਕ ਫ਼ਸਲ ਹੈ। ਨਰਮੇ ਦੀ ਪੈਦਾਵਾਰ ਘਟਣ ਦਾ ਮੁੱਖ ਕਾਰਨ ਰਸ ਚੂਸਣ ਵਾਲੇ ਕੀੜੇ ਹਨ ਜੋ ਫ਼ਸਲ ਨੂੰ ਬਿਜਾਈ ਤੋਂ ਲੈ ਕੇ ਪੱਕਣ ਤੱਕ ਨੁਕਸਾਨ ਪਹੁੰਚਾਉਂਦੇ ਹਨ। ਰਸ ਚੂਸਣ ਵਾਲੇ ਕੀੜੇ ਜਿਵੇਂ ਕਿ ਚਿੱਟੀ ਮੱਖੀ, ਹਰਾ ਤੇਲਾ ਤੇ ਜੂੰ ਆਦਿ ਦੇ ਹਮਲੇ ਵਿੱਚ ਬਹੁਤ ਵਾਧਾ ਹੋਇਆ ਹੈ। ਰਸ ਚੂਸਣ ਵਾਲੇ ਕੀੜਿਆਂ ਦੀ ਚੰਗੀ ਰੋਕਥਾਮ ਲਈ, ਕਿਸਾਨਾਂ ਨੂੰ ਨੁਕਸਾਨ ਦੇ ਲੱਛਣ ਅਤੇ ਸਿਫ਼ਾਰਸ਼ ਕੀਤੇ ਰੋਕਥਾਮ ਦੇ ਢੰਗਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ।

ਚਿੱਟੀ ਮੱਖੀ ਦੇ ਨੁਕਸਾਨ ਦੇ ਲੱਛਣ: ਬੱਚੇ ਅਤੇ ਬਾਲਗ ਪੱਤੇ ਤੋਂ ਰਸ ਚੂਸਦੇ ਹਨ, ਜਿਸ ਦੇ ਸਿੱਟੇ ਵਜੋਂ ਪੱਤੇ ਪੀਲੇ, ਝੁਰੜ-ਮੁਰੜ ਅਤੇ ਝੜ ਜਾਂਦੇ ਹਨ। ਰੂੰ ਦੀ ਗੁਣਵੱਤਾ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਹ ਮੱਖੀ ਨਰਮੇ ਵਿੱਚ ਪੱਤਾ ਮਰੋੜ ਬਿਮਾਰੀ (ਲੀਫ ਕਰਲ) ਨੂੰ ਵੀ ਫੈਲਾਉਂਦੀ ਹੈ। ਇਸ ਨਾਲ ਪੱਤਿਆਂ ਦੀਆਂ ਨਾੜਾਂ ਫੈਲ ਜਾਂਦੀਆਂ ਹਨ ਅਤੇ ਪੱਤੇ ਮੁੜ ਜਾਂਦੇ ਹਨ ਅਤੇ ਪੱਤੇ ਦੇ ਹੇਠਲੇ ਪਾਸੇ ਪੱਤੀਆਂ ਨਿਕਲ ਆਉਂਦੀਆਂ ਹਨ।

ਹਰਾ ਤੇਲਾ ਦੇ ਨੁਕਸਾਨ ਦੇ ਲੱਛਣ: ਬਾਲਗ ਅਤੇ ਬੱਚੇ ਦੋਵੇਂ ਹੀ ਪੱਤਿਆਂ ਦੇ ਹੇਠਲੀ ਸਤਹਿ ਤੋਂ ਰਸ ਚੂਸਦੇ ਹਨ ਜਿਸ ਕਰ ਕੇ ਪੱਤੇ ਕੰਨੀਆਂ ਤੋਂ ਪੀਲੇ ਪੈ ਕੇ ਹੇਠਾਂ ਨੂੰ ਮੁੜਨੇ ਸ਼ੁਰੂ ਹੋ ਜਾਂਦੇ ਹਨ। ਹੌਲੀ-ਹੌਲੀ ਹਮਲੇ ਵਾਲੇ ਪੱਤੇ ਪੂਰੀ ਤਰ੍ਹਾਂ ਝੁਰੜ-ਮੁਰੜ ਹੋ ਕੇ ਲਾਲ ਰੰਗ ਦੇ ਹੋ ਜਾਂਦੇ ਹਨ ਜਿਸ ਨੂੰ ‘ਹਾਪਰ ਬਰਨ’ ਕਿਹਾ ਜਾਂਦਾ ਹੈ।

ਭੂਰੀ ਜੂੰ (ਥਰਿਪਸ) ਦੇ ਨੁਕਸਾਨ ਦੇ ਲੱਛਣ: ਬਾਲਗ ਅਤੇ ਬੱਚੇ ਦੋਵੇਂ ਹੀ ਪੱਤੇ ਨੂੰ ਉੱਪਰੋਂ ਝਰੀਟ ਕੇ ਵਗ ਰਹੇ ਰਸ ਨੂੰ ਚੂਸਦੇ ਹਨ। ਕੀੜੇ ਦਾ ਲਗਾਤਾਰ ਰਸ ਚੂਸਣ ਨਾਲ ਪੱਤੇ ਦੇ ਹੇਠਲੇ ਪਾਸੇ ’ਤੇ ਖਾਕੀਪਣ (ਬਰਾਂਜ਼ਿੰਗ) ਆ ਜਾਂਦਾ ਹੈ, ਜੋ ਕਿ ਚਮਕਦਾਰ ਨਜ਼ਰ ਆਉਂਦੀ ਹੈ। ਬੂਟਿਆਂ ਦੀਆਂ ਕਰੂੰਬਲਾਂ ਵਿੱਚੋਂ ਰਸ ਚੂਸਣ ਕਰ ਕੇ ਵਾਧਾ ਰੁਕ ਜਾਂਦਾ ਹੈ ਤੇ ਉੱਪਰ ਤੋਂ ਬੂਟਾ ਮਰ ਵੀ ਸਕਦਾ ਹੈ। ਹਮਲੇ ਵਾਲਾ ਬੂਟਾ ਉੱਪਰਲੇ ਪਾਸੇ ਝਾੜ ਵਰਗਾ ਹੋ ਜਾਂਦਾ ਹੈ।

ਕੀੜਿਆਂ ਦੀ ਰੋਕਥਾਮ ਲਈ ਜ਼ਰੂਰੀ ਨੁਕਤੇ:

 • ਨਾਈਟ੍ਰੋਜਨ ਖਾਦ ਸਿਫ਼ਾਰਸ਼ ਮਾਤਰਾ ਤੋਂ ਵੱਧ ਨਾ ਪਾਓ।
 • ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ, ਧਤੂਰਾ ਅਤੇ ਭੰਗ ਆਦਿ ਨੂੰ ਨਸ਼ਟ ਕਰੋ।
 • ਘੱਟ ਲਾਗਤ ਵਾਲੇ ਪੀਲੇ ਕਾਰਡ 40 ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿੱਚ ਲਗਾਓ ਜੋ ਕਿ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਣ ਵਿੱਚ ਸਹਾਇਕ ਹਨ।
 • ਦਵਾਈ ਦੇ ਛਿੜਕਾਅ ਲਈ ਫ਼ੈਸਲਾ ਕੀੜੇ ਦੇ ਨੁਕਸਾਨ ਦੇ ਆਰਥਿਕ ਕਗਾਰ ’ਤੇ ਪੁਹੰਚ ਜਾਣ ਸਮੇਂ ਲੈਣਾ ਚਾਹੀਦਾ ਹੈ।
 • ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਵਕਤ ਕਰੋ ਜਦੋਂ 50 ਫ਼ੀਸਦੀ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਝੁਰੜ-ਮੁਰੜ ਹੋਏ ਜਾਪਣ ਅਤੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ। ਮੀਲੀਬੱਗ ਲਈ ਛਿੜਕਾਅ ਉਸ ਸਮੇਂ ਕਰੋ ਜਦੋਂ ਬੱਚੇ ਜਾਂ ਬਾਲਗ ਬੂਟਿਆਂ ’ਤੇ ਦਿਖਾਈ ਦੇਣ।
 • ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ।
 • ਚਿੱਟੀ ਮੱਖੀ ਦੇ ਹਮਲੇ ਹੋਣ ’ਤੇ ਸ਼ੁਰੂਆਤੀ ਅਵਸਥਾ ਵਿੱਚ 1200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਪੀਏਯੂ ਵੱਲੋਂ ਤਿਆਰ ਨਿੰਮ ਦਾ ਘੋਲ ਜਾਂ ਨਿੰਬੀਸੀਡੀਨ ਜਾਂ ਅਚੂਕ ਇੱਕ ਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਲਈ ਸੁਰੱਖਿਅਤ ਹਨ।
 • ਜੇ ਥਰਿਪ ਦਾ ਹਮਲਾ ਨਜ਼ਰ ਆਵੇ ਤਾਂ ਤੁਰੰਤ ਖੇਤ ਨੂੰ ਪਾਣੀ ਲਾ ਦਿਓ।
 • ਕੀੜਿਆਂ ਦੀ ਰੋਕਥਾਮ ਲਈ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦਾ ਛਿੜਕਾਅ 125-150 ਲਿਟਰ ਪਾਣੀ ਪ੍ਰਤੀ ਏਕੜ ਵਿੱਚ ਮਿਲਾ ਕੇ ਨੈਪਸੈਕ ਪੰਪ ਨਾਲ ਕਰੋ।
 • ਸਿਫ਼ਾਰਸ਼ ਕੀਤੀਆਂ ਕੀੜੇਮਾਰ ਜ਼ਹਿਰਾਂ ਸਹੀ ਸਮੇਂ ’ਤੇ ਸਹੀ ਮਾਤਰਾ ਵਿੱਚ ਹੀ ਵਰਤੋ। ਇਸ ਦੀ ਅਸਰਦਾਰ ਰੋਕਥਾਮ ਲਈ ਬੂਟੇ ਦੇ ਉੱਪਰ ਤੋਂ ਹੇਠਾਂ ਤੱਕ ਸਾਰੇ ਪੱਤਿਆਂ ’ਤੇ ਛਿੜਕਾਅ ਪਹੁੰਚਣਾ ਜ਼ਰੂਰੀ ਹੈ।
 • ਛਿੜਕਾਅ ਦੁਪਹਿਰ ਤੋਂ ਪਹਿਲਾਂ ਜਾਂ ਸ਼ਾਮ ਵੇਲੇ ਕਰੋ।

ਕੀੜਿਆਂ ਦੀ ਰੋਕਥਾਮ ਲਈ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੇ ਮਾਰਕੇ ਤੇ ਮਾਤਰਾ-

ਚਿੱਟੀ ਮੱਖੀ:

 • ਪੀਏਯੂ ਵੱਲੋਂ ਤਿਆਰ ਨਿੰਮ ਦਾ ਘੋਲ 1200 ਮਿਲੀਲਿਟਰ ਪ੍ਰਤੀ ਏਕੜ।
 • ਨਿੰਬੀਸੀਡੀਨ ਜਾਂ ਅਚੂਕ (ਨਿੰਮ ਅਾਧਾਰਿਤ ਕੀਟਨਾਸ਼ਕ) 1000 ਮਿਲੀਲਿਟਰ ਪ੍ਰਤੀ ਏਕੜ।
 • ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) 80 ਗ੍ਰਾਮ ਪ੍ਰਤੀ ਏਕੜ।
 • ਪੋਲੋ/ਕਰੇਜ਼/ਰੂਬੀ/ਲੂਡੋ/ਸ਼ੋਕੂ 50 ਡਬਲਯੂ ਪੀ (ਡਾਇਆਫੈਨਥੂਯੂਰੋਨ) 200 ਗ੍ਰਾਮ ਪ੍ਰਤੀ ਏਕੜ।
 • ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) 500 ਮਿਲੀਲਿਟਰ ਪ੍ਰਤੀ ਏਕੜ। #
 • ਓਬਰੇਨ/ਵੋਲਟੇਜ਼ 22.9 ਐਸ ਸੀ (ਸਪੈਰੋਮੈਸੀਫਿਨ) 200 ਮਿਲੀਲਿਟਰ ਪ੍ਰਤੀ ਏਕੜ। #
 • ਫੋਸਮਾਈਟ/ਈ-ਮਾਈਟ/ਵੋਲਥੀਆਨ/ਗੋਲਡ ਮਿਟ 50 ਈ ਸੀ (ਈਥੀਆਨ) 800 ਮਿਲੀਲਿਟਰ ਪ੍ਰਤੀ ਏਕੜ।

ਹਰਾ ਤੇਲਾ-

 • ਕੀਫਨ 15 ਈ ਸੀ (ਟੋਲਫੈਨਪਾਇਰੈਡ) 300 ਮਿਲੀਲਿਟਰ ਪ੍ਰਤੀ ਏਕੜ।
 • ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) 80 ਗ੍ਰਾਮ ਪ੍ਰਤੀ ਏਕੜ।
 • ਉਸ਼ੀਨ 20 ਐਸਜੀ (ਡਾਇਨੋਟੈਫੂਰਾਨ) 60 ਗ੍ਰਾਮ।
 • ਕੋਨਫੀਡੌਰ 200 ਐਸ ਐਲ/ ਕੋਨਫੀਡੈਂਸ 555/ ਇਮੀਡਾਸੈਲ/ਮਾਰਕਡੋਰ/ਇਸੋਗਾਸ਼ੀ 17.8 ਐਸ ਐਲ (ਇਮੀਡਾਕਲੋਪਰਿਡ) 40 ਮਿਲੀਲਿਟਰ ਪ੍ਰਤੀ ਏਕੜ।

ਥਰਿਪਸ-

 • ਡੈਲੀਗੇਟ 11.7 ਐਸ ਸੀ (ਸਪਾਈਨੋਟਰਮ) 160 ਮਿਲੀਲਿਟਰ ਪ੍ਰਤੀ ਏਕੜ।
 • ਕਿਊਰਾਕਰੋਨ/ਸੈਲਕਰੋਨ 50 ਈ ਸੀ (ਪ੍ਰੋਫੈਨੋਫਾਸ) 500 ਮਿਲੀਲਿਟਰ ਪ੍ਰਤੀ ਏਕੜ।
 • ਪੋਲੋ 50 ਡਬਲਯੂ ਪੀ (ਡਾਇਆਫੈਥੂਯੂਰਾਨ) 200 ਗ੍ਰਾਮ।

ਨਿੰਮ ਦੇ ਘੋਲ ਦੀ ਤਿਆਰ ਕਰਨ ਦੀ ਵਿਧੀ: ਚਾਰ ਕਿਲੋ ਨਿੰਮ ਦੀ ਕਰੂੰਬਲਾਂ ਨੂੰ 10 ਲਿਟਰ ਪਾਣੀ ਵਿੱਚ 30 ਮਿੰਟ ਲਈ ਉਬਾਲੋ। ਇਸ ਘੋਲ ਨੂੰ ਕੱਪੜ ਛਾਣ ਕਰ ਲਓ ਅਤੇ ਤਰਲ ਨੂੰ ਸਿਫ਼ਾਰਸ਼ ਕੀਤੀ ਮਾਤਰਾ ਮੁਤਾਬਿਕ ਛਿੜਕਾਅ ਕਰੋ।
#ਇਹ ਕੀਟਨਾਸ਼ਕ ਚਿੱਟੀ ਮੱਖੀ ਦੇ ਬੱਚਿਆਂ ਲਈ ਜ਼ਿਆਦਾ ਅਸਰਦਾਰ ਹਨ।
*ਕੀਟ ਵਿਗਿਆਨ ਵਿਭਾਗ, ਪੀਏਯੂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All