ਖੇਤੀ ਕਾਨੂੰਨਾਂ ਵਿਰੁੱਧ ਧਰਨਾ 188ਵੇਂ ਦਿਨ ਵੀ ਜਾਰੀ

ਖੇਤੀ ਕਾਨੂੰਨਾਂ ਵਿਰੁੱਧ ਧਰਨਾ 188ਵੇਂ ਦਿਨ ਵੀ ਜਾਰੀ

ਲਹਿਰਾਗਾਗਾ ’ਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ।

ਰਾਮੇਸ਼ ਭਾਰਦਵਾਜ
ਲਹਿਰਾਗਾਗਾ, 6 ਅਪਰੈਲ

ਇੱਥੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 188 ਵੇਂ ਦਿਨ ਵੀ ਜਾਰੀ ਰਿਹਾ। ਦੱਸਣਯੋਗ ਹੈ ਕਿ ਇੱਥੋਂ ਦੀ ਐੱਚ.ਡੀ.ਐੱਫ਼.ਸੀ ਬੈਂਕ ਨੇ ਖਾਤਾਧਾਰਕਾਂ ਨਾਲ ਮਾਰੀ ਠੱਗੀ ਦੇ ਸਬੰਧ ’ਚ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਅੱਜ ਲਾਇਆ ਜਾਣ ਵਾਲਾ ਧਰਨਾ ਬੈਂਕ ਦੇ ਮਨੈਜਰ ਹਰਮਿਲਾਮ ਸਿੰਘ ਵੱਲੋਂ ਇਕ ਮਹੀਨੇ ਦਾ ਸਮਾਂ ਮੰਗਣ ਤੋਂ ਬਾਅਦ ਟਾਲ ਦਿੱਤਾ ਗਿਆ ਅਤੇ ਬੈਂਕ ਨੇ ਇਕ ਮਹੀਨੇ ਦੇ ਅੰਦਰ ਅੰਦਰ ਖਾਤਾਧਾਰਕਾਂ ਨੂੰ ਉਨ੍ਹਾਂ ਨਾਲ ਮਾਰੀ ਠੱਗੀ ਦਾ ਪੈਸਾ ਵਾਪਸ ਕਰਨ ਦਾ ਵਿਸ਼ਵਾਸ ਦਿੱਤਾ ਹੈ। ਇਸ ਮੌਕੇ ਕਰਮਜੀਤ ਕੌਰ ਭੁਟਾਲ ਕਲਾ, ਜਸ਼ਨਦੀਪ ਕੋਰ ਪਸੋਰ, ਬਲਜੀਤ ਕੌਰ ਲਹਿਲ ਕਲਾ, ਧਰਮਿੰਦਰ ਸਿੰਘ ਪਸੋਰ,ਰਾਮ ਸਿੰਘ ਨੰਗਲਾ, ਹਰਜਿੰਦਰ ਸਿੰਘ ਨੰਗਲਾ, ਗੁਰਚਰਨ ਸਿੰਘ ਖੋਖਰ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਹਰ ਹੀਲੇ ਸੰਘਰਸ਼ ਕਰਨ ਲਈ ਤਿਆਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All