ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਯੋਜਨਾ ਉਲੀਕੀ: ਖੁੱਡੀਆਂ

ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ...
Advertisement

ਚੰਡੀਗੜ੍ਹ, 26 ਜੂਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਸਹੂਲਤਾਂ ਦੇਣ ਲਈ 500 ਕਰੋੜ ਰੁਪਏ ਦੀ ਯੋਜਨਾ ਬਣਾਈ ਗਈ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐੱਫਪੀਓਜ਼ ਅਤੇ ਪੰਚਾਇਤਾਂ ਵੱਲੋਂ 21511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਨਿੱਜੀ ਤੌਰ ’ਤੇ ਕਿਸਾਨ ਸੀਆਰਐੱਮ ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐੱਫਪੀਓਜ਼ ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ। ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐੱਸਐੱਮਐੱਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼੍ਰੈਡਰ, ਮਲਚਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ 'ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ। ਸੂਬੇ ਦੇ ਕਿਸਾਨਾਂ ਨੂੰ ਸਾਲ 2018-19 ਤੋਂ 2023 ਤੱਕ ਕੁੱਲ 1,30,000 ਸੀਆਰਐੱਮ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ।

Advertisement

Advertisement
Show comments