ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 11 ਰੁਪਏ ਪ੍ਰਤੀ ਕੁਇੰਟਲ ਵਧਾਇਆ, ਮਾਨ ਨੇ ‘ਸ਼ਗਨ’ ਕਰਾਰ ਦਿੱਤਾ
ਚੰਡੀਗੜ੍ਹ, 1 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨੇ ਦੇ ਭਾਅ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ 391 ਰੁਪਏ ਪ੍ਰਤੀ ਕੁਇੰਟਲ ਦਾ ਨਵਾਂ ਭਾਅ ਦੇਸ਼ ਵਿੱਚ ਸਭ ਤੋਂ ਵੱਧ ਹੈ। ਕੁਝ...
Advertisement
ਚੰਡੀਗੜ੍ਹ, 1 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨੇ ਦੇ ਭਾਅ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ 391 ਰੁਪਏ ਪ੍ਰਤੀ ਕੁਇੰਟਲ ਦਾ ਨਵਾਂ ਭਾਅ ਦੇਸ਼ ਵਿੱਚ ਸਭ ਤੋਂ ਵੱਧ ਹੈ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਲਈ 'ਖੁਸ਼ਖਬਰੀ' ਆਉਣ ਵਾਲੀ ਹੈ। ਸ੍ਰੀ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ‘ਪੰਜਾਬ ’ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ। ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਆਉਣ ਵਾਲੇ ਦਿਨਾਂ ’ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ। ਤੁਹਾਡਾ ਪੈਸਾ ਤੁਹਾਡੇ ਨਾਮ।’ ਕਿਸਾਨਾਂ ਨੇ ਹਾਲ ਹੀ ਦੌਰਾਨ ਗੰਨੇ ਦਾ ਭਾਅ 380 ਰੁਪਏ ਕੁਇੰਟਲ ਤੋਂ ਵਧਾ ਕੇ 450 ਰੁਪਏ ਕੁਇੰਟਲ ਕਰਨ ਦੀ ਮੰਗ ਪੂਰੀ ਕਰਾਉਣ ਲਈ ਪ੍ਰਦਰਸ਼ਨ ਕੀਤਾ ਸੀ।
Advertisement
Advertisement
Advertisement
×