ਪੱਤਰ ਪ੍ਰੇਰਕ
ਭਵਾਨੀਗੜ੍ਹ, 23 ਜੁਲਾਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਵਿੱਚ ਲਗਾਤਾਰ ਤੀਜੇ ਦਿਨ ਮਜ਼ਦੂਰ ਮੋਰਚੇ ਦੇ ਹੱਕ ਵਿੱਚ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਪੰਜਾਬ ਦੀਆਂ ਸੱਤ ਮਜ਼ਦੂਰ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ਼ 9 ਤੋਂ 11 ਅਗਸਤ ਤੱਕ ਪਟਿਆਲਾ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੇ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀਆਂ ਸਰਕਾਰਾਂ ਖ਼ਿਲਾਫ਼ ਮਜ਼ਦੂਰ, ਕਿਸਾਨ ਅਤੇ ਹੋਰ ਮਿਹਨਤ ਕਰਨ ਵਾਲੇ ਵਰਗਾਂ ਦੀ ਏਕਤਾ ਮਜ਼ਬੂਤ ਕਰਨੀ ਚਾਹੀਦੀ ਹੈ। ਉਨ੍ਹਾਂ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ। ਅੱਜ ਰੈਲੀ ਪਿੰਡ ਮਹਿਲਾਂ ਚੌਕ ਤੋਂ ਸ਼ੁਰੂ ਕਰ ਕੇ ਪਿੰਡ ਘਨੋੜ ਜੱਟਾਂ, ਨਰੈਣਗੜ੍ਹ, ਕਾਹਨਗੜ, ਕਪਿਆਲ, ਬੱਟੜਿਆਣਾ, ਝਨੇੜੀ, ਰੇਤਗੜ ਅਤੇ ਰਾਮਪੁਰਾ ਵਿੱਚ ਸਮਾਪਤੀ ਕੀਤੀ ਗਈ।