ਸਿਰਸਾ: ਮੀਂਹ, ਗੜਿਆਂ ਤੇ ਝੱਖੜ ਕਾਰਨ ਹਾੜ੍ਹੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ : The Tribune India

ਸਿਰਸਾ: ਮੀਂਹ, ਗੜਿਆਂ ਤੇ ਝੱਖੜ ਕਾਰਨ ਹਾੜ੍ਹੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ

ਸਿਰਸਾ: ਮੀਂਹ, ਗੜਿਆਂ ਤੇ ਝੱਖੜ ਕਾਰਨ ਹਾੜ੍ਹੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ

ਪ੍ਰਭੂ ਦਿਆਲ

ਸਿਰਸਾ, 25 ਮਾਰਚ

ਮੀਂਹ, ਗੜਿਆਂ ਤੇ ਝੱਖੜ ਨਾਲ ਹਾੜ੍ਹੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏ ਜਾਣ ਤੇ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਨਾਇਬ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਮਿੰਨੀ ਸਕੱਤਰੇਤ ’ਚ ਮੰਗ ਪੱਤਰ ਦੇਣ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਹੈ ਕਿ ਕੁਝ ਪਿੰਡਾਂ ਵਿੱਚ ਸੌ ਫੀਸਦੀ ਫ਼ਸਲਾਂ ਨੁਕਸਾਨੀਆਂ ਗਈਆਂ ਹਨ। ਬਹੁਤ ਸਾਰੇ ਪਿੰਡਾਂ ਵਿੱਚ ਪੱਚਤਰ ਫੀਸਦੀ ਤੋਂ ਜ਼ਿਆਦਾ ਫ਼ਸਲਾਂ ਦਾ ਨੁਕਸਾਨ ਹੋਇਆ ਹੈ।

ਫਿਲਹਾਲ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ’ਤੇ ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ, ਡਾ. ਸੁਖਦੇਵ ਸਿੰਘ ਜੰਮੂ, ਭਜਨ ਲਾਲ ਬਾਜੇਕਾਂ, ਭਜਨ ਲਾਲ ਵਿਨਾਇਕ, ਤਿਲਕ ਰਾਜ ਵਿਨਾਇਕ, ਰੋਸ਼ਨ ਸੁਚਾਨ, ਜਗਰੂਪ ਸਿੰਘ ਚੌਬੁਰਜਾ, ਗੁਰਤੇਜ ਸਿੰਘ ਬਰਾੜ ਐਡਵੋਕੇਟ, ਰਾਮਭਜ ਸੁਚਾਨ, ਰਘੁਵੀਰ ਸਿੰਘ ਦਿਓਲ ਨਕੌੜਾ ਤੇ ਹਮਜਿੰਦਰ ਸਿੰਘ ਸਮੇਤ ਕਈ ਕਿਸਾਨ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All