ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ : The Tribune India

ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ

ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ

ਜੰਗ ਬਹਾਦਰ ਸਿੰਘ ਸੇਖੋਂ

ਗੜ੍ਹਸ਼ੰਕਰ, 14 ਮਈ

ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨਾੜ ਨੂੰ ਅੱਗ ਦੇ ਹਵਾਲੇ ਕਰਨ ਦੀਆਂ ਅਪੀਲਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਨਾੜ ਨੂੰ ਖੇਤਾਂ ਵਿੱਚ ਜਲਾਉਣ ਦੇ ਰੁਝਾਨ ਬਾਦਸਤੂਰ ਜਾਰੀ ਹਨ। ਇਸਦੀ ਇਕ ਮਿਸਾਲ ਗੜ੍ਹਸ਼ੰਕਰ ਇਲਾਕੇ ਦੀ ਹੈ ਜਿਥੋਂ ਦੇ ਵੱਖ ਵੱਖ ਪਿੰਡਾਂ ਵਿੱਚ ਅੱਜ-ਕੱਲ੍ਹ ਕਣਕ ਦੇ ਨਾੜ ਨੂੰ ਵੱਡੀ ਪੱਧਰ ’ਤੇ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ ਜਿਸ ਨਾਲ ਜਿੱਥੇ ਖੇਤਾਂ ਵਿੱਚ ਜੀਵ-ਜੰਤੂ ਅਤੇ ਬੂਟੇ ਸੜ ਕੇ ਸੁਆਹ ਹੋ ਰਹੇ ਹਨ, ਉੱਥੇ ਸੜਕਾਂ  ਕਿਨਾਰੇ ਲੱਗੇ ਦਰੱਖ਼ਤ ਵੀ ਬਰਬਾਦ ਹੋ ਰਹੇ ਹਨ। ਇਸ  ਸਬੰਧੀ ਖੇਤੀਬਾੜੀ ਵਿਭਾਗ, ਵਣ ਵਿਭਾਗ ਅਤੇ ਸਬੰਧਤ ਪ੍ਰਸ਼ਾਸਨ ਚੁੱਪੀ ਧਾਰੀ ਬੈਠਾ ਹੈ। ਦੱਸਣਯੋਗ ਹੈ ਕਿ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਰੋਡ, ਚੰਡੀਗੜ੍ਹ ਰੋਡ, ਬੰਗਾ ਰੋਡ ਅਤੇ ਹਸ਼ਿਆਰਪੁਰ ਰੋਡ ਦੇ ਆਲੇ-ਦੁਆਲੇ ਕਣਕ ਦੀ ਨਾੜ ਨੂੰ ਪਿਛਲੇ ਲਗਪਗ ਇੱਕ ਹਫਤੇ ਤੋਂ ਅੱਗ ਲਗਾਈ ਜਾ ਰਹੀ ਹੈ। ਇਸ ਨਾਲ ਉਕਤ ਸੜਕਾਂ ’ਤੇ ਜਿਥੇ ਅਕਸਰ ਧੂੰਆਂ ਆਵਾਜਾਈ ਨੂੰ ਪ੍ਰਭਾਵਿਤ ਕਰਦਾ ਹੈ ਉਥੇ ਹੀ ਇਨ੍ਹਾਂ ਸੜਕਾਂ ਦੁਆਲੇ ਲੱਗੇ ਦਰੱਖਤ ਵੀ ਅੱਗ ਦੀ ਭੇਟ ਚੜ੍ਹਦੇ ਜਾ ਰਹੇ ਹਨ। ਕਿਸਾਨਾਂ ਵੱਲੋਂ ਖੇਤਾਂ ਵਿੱਚ ਝੋਨੇ ਦੀ ਬਿਜਾਈ ਕਰਨ ਦੇ ਉਦੇਸ਼ ਨਾਲ ਕਣਕ ਦੀ ਨਾੜ ਨੂੰ ਵਾਹਣ ਦੀ ਥਾਂ ਖੇਤਾਂ ਵਿੱਚ ਹੀ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ। ਅੱਗ ਲਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਖੇਤਾਂ ਵਿੱਚ ਬਿਨਾਂ ਵਜਾ ਪਾਣੀ ਛੱਡਿਆ ਜਾਂਦਾ ਹੈ ਜਿਸ ਨਾਲ ਪਾਣੀ ਦੀ ਵੱਡੀ ਬਰਬਾਦੀ ਕੀਤੀ ਜਾ ਰਹੀ ਹੈ। ਇਲਾਕੇ ਦੇ ਲਗਭਗ ਸਾਰੇ ਪਿੰਡਾਂ  ਵਿਚ ਖੇਤਾਂ ਵਿੱਚ ਕਣਕ ਦੀ ਨਾੜ ਨੂੰ ਲਗਾਈ ਅੱਗ ਨਾਲ ਖੇਤ ਸੁਆਹ ਨਾਲ ਭਰੇ ਹੋਏ ਹਨ। ਇਸ ਬਾਰੇ ਵਾਤਾਵਰਣ ਪ੍ਰੇਮੀ ਅਤੇ ਚਿੰਤਕ ਵਿਜੇ ਬੰਬੇਲੀ ਅਤੇ ਆਰਟੀਆਈ ਕਾਰਕੁੰਨ ਪਰਮਿੰਦਰ ਕਿਤਨਾ ਨੇ ਕਿਹਾ ਕਿ ਰੋਜ਼ਾਨਾ ਅੱਗ ਲਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪ੍ਰਸ਼ਾਸਨ ਦਾ ਕੋਈ ਵੀ ਨੁਮਾਇੰਦਾ ਕਾਰਵਾਈ ਨਹੀਂ ਕਰ ਰਿਹਾ। ਇਸ ਸਬੰਧੀ ਡੀਐੱਫਓ ਸਤਿੰਦਰ ਸਿੰਘ ਨੇ ਕਿਹਾ ਕਿ ਉਹ ਸੜਕਾਂ ਕਿਨਾਰੇ ਅੱਗ ਨਾਲ ਝੁਲਸੇ ਦਰੱਖ਼ਤਾਂ ਦੀ ਰਿਪੋਰਟ ਤਿਆਰ ਕਰਵਾ ਰਹੇ ਹਨ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਖੇਤੀਬਾੜੀ ਵਿਕਾਸ ਅਫਸਰ ਗੁਰਿੰਦਰ ਸਿੰਘ ਨੇ ਕਿਹਾ ਕਿ ਉਹ ਸਬੰਧਤ ਕਿਸਾਨਾਂ  ਵਿਰੁੱਧ ਸਬੰਧੀ ਕਾਰਵਾਈ ਕਰਨਗੇ।

ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰਹਿੰਦ -ਖੂੰਹਦ ਨਾ ਸਾੜਨ ਦੀ ਅਪੀਲ 

ਅੰਮ੍ਰਿਤਸਰ (ਟਨਸ): ਜ਼ਿਲ੍ਹੇ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਵੱਧ ਰਹੇ ਮਾਮਲਿਆ  ਦੇ ਦੌਰਾਨ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦਾ ਨਾੜ ਜਾਂ ਹੋਰ ਰਹਿੰਦ ਖੁਹੰਦ ਨੂੰ ਅੱਗ ਨਾਲ ਲਾਉਣ ਅਤੇ ਇਸ ਨੂੰ ਖੇਤ ਵਿਚ ਹੀ ਮਿਲਾ ਦੇਣ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀ ਰਹਿੰਦ-ਖੁਹੰਦ ਸਾੜਨ ਨਾਲ ਜਿੱਥੇ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ, ਉਥੇ ਹੀ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ ਅਤੇ ਕਈ ਵਾਰ ਇਸਦਾ ਧੂੰਆ ਤੇ ਅੱਗ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਣਕ ਦੀ ਨਾੜ ਦੀ ਤੂੜੀ ਬਣਵਾਉਣ ਕਿਉਂਕਿ ਤੁੜੀ ਦੀ ਇਸ ਵੇਲੇ ਚੰਗੀ ਮੰਗ ਹੈ। ਉਨ੍ਹਾਂ ਨੇ ਕਿਹਾ ਕਿ ਤੂੜੀ ਬਣਵਾਉਣ ਤੋਂ ਬਾਅਦ ਕੁਝ ਕਿਸਾਨ ਪਿੱਛੇ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾ ਦਿੰਦੇ ਹਨ ਜੋ ਕਿ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All