ਗੰਨਾ ਅੰਦੋਲਨ ਦੀ ਜਿੱਤ ਨਾਲ ਕਿਸਾਨਾਂ ਦੇ ਹੌਸਲੇ ਬੁਲੰਦ

ਆਰਐੱਸਐੱਸ ਦਾ ਭਾਰਤੀ ਕਿਸਾਨ ਸੰਘ ਵੀ ਹੁਣ ਐੱਮਐੱਸਪੀ ਗਾਰੰਟੀ ਦੀ ਮੰਗ ਕਰਨ ਲੱਗਾ

ਗੰਨਾ ਅੰਦੋਲਨ ਦੀ ਜਿੱਤ ਨਾਲ ਕਿਸਾਨਾਂ ਦੇ ਹੌਸਲੇ ਬੁਲੰਦ

ਬਰਨਾਲਾ ਸਟੇਸ਼ਨ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ

ਬਰਨਾਲਾ, 25 ਅਗਸਤ

ਸਾਂਝੇ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ’ਚ ਅੱਜ ਗੰਨਾ ਅੰਦੋਲਨ ਦੀ ਜਿੱਤ ਦਾ ਮੁੱਦਾ ਚਰਚਾ ’ਚ ਰਿਹਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲ ਲਾਗਤਾਂ ਵਿੱਚ ਵੱਡਾ ਵਾਧਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਗੰਨੇ ਦੇ ਭਾਅ ਵਿੱਚ ਕੋਈ ਵਾਧਾ ਨਹੀਂ ਸੀ ਕੀਤਾ। ਸਰਕਾਰ ਨੂੰ ਕਈ ਵਾਰ ਚਿਤਾਵਨੀ ਦੇਣ ਬਾਅਦ ਆਖਰ ਕਿਸਾਨਾਂ ਨੂੰ ਜਲੰਧਰ ਜ਼ਿਲ੍ਹੇ ’ਚ ਸੜਕਾਂ ’ਤੇ ਧਰਨਾ ਲਾਉਣਾ ਪਿਆ, ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪਈਆਂ। ਆਗੂਆਂ ਨੇ ਕਿਹਾ ਕਿ ਇਹ ਸਾਡੇ ਜਥੇਬੰਦਕ ਏਕੇ ਦੀ ਜਿੱਤ ਹੈ। ਇਸ ਏਕੇ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕਰਕੇ ਅਸੀਂ ਤਿੰਨੋਂ ਖੇਤੀ ਕਾਨੂੰਨ ਵੀ ਜਲਦੀ ਰੱਦ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਵੀ ਜਲਦੀ ਬਣਵਾ ਲਵਾਂਗੇ।

ਅੱਜ ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਬਲਜੀਤ ਚੌਹਾਨਕੇ, ਭੋਲਾ ਸਿੰਘ ਛੰਨਾ,ਉਜਾਗਰ ਸਿੰਘ ਬੀਹਲਾ, ਗੁਰਨਾਮ ਸਿੰਘ ਠੀਕਰੀਵਾਲਾ, ਬਾਬੂ ਸਿੰਘ ਖੁੱਡੀ ਕਲਾਂ, ਰਣਧੀਰ ਸਿੰਘ ਰਾਜਗੜ੍ਹ, ਬਲਵੀਰ ਕੌਰ ਕਰਮਗੜ੍ਹ, ਜਸਵੰਤ ਕੌਰ ਬਰਨਾਲਾ, ਮੇਲਾ ਸਿੰਘ ਕੱਟੂ, ਜਸਮੇਲ ਸਿੰਘ ਕਾਲੇਕੇ ਤੇ ਅਮਰਜੀਤ ਕੌਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਦਬਾਅ ਕਾਰਨ ਆਰਐੱਸਐੱਸ ਨਾਲ ਸਬੰਧਤ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਸੰਘ ਵੀ ਕਿਸਾਨ ਮੰਗਾਂ ਦੇ ਹੱਕ ਵਿੱਚ ਬੋਲਣ ਲਈ ਮਜਬੂਰ ਹੋਈ ਹੈ। ਸਰਕਾਰ ਦੇ ਪ੍ਰਭਾਵ ਹੇਠਲੇ ਇਸ ਸੰਗਠਨ ਨੇ ਹੁਣ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਾਉਣ ਦੀ ਅਤੇ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਦੀ ਮੰਗ ਕੀਤੀ ਹੈ। ਇਸ ਸੰਗਠਨ ਨੇ 8 ਸਤੰਬਰ ਨੂੰ ਧਰਨਾ ਲਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਹੈ।

ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਹਿਲ ਕਲਾਂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਲਈ ਟੌਲ ਪਲਾਜ਼ਾ ਮਹਿਲ ਕਲਾਂ ਅੱਗੇ ਪੱਕਾ ਕਿਸਾਨ ਧਰਨਾ ਜਾਰੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਗੁਰਮੇਲ ਠੁੱਲੀਵਾਲ, ਸੁਖਵਿੰਦਰ ਸਿੰਘ ਕਲਾਲ ਮਾਜਰਾ, ਸੁਖਦੇਵ ਸਿੰਘ ਕੁਰੜ, ਮਾਸਟਰ ਸੋਹਣ ਸਿੰਘ ਆਦਿ ਨੇ ਸੰਬੋਧਨ ਕੀਤਾ।

ਮੋਰਚੇ ਦੀ ਮਜ਼ਬੂਤੀ ਲਈ ਬਲਾਕ ਪ੍ਰਚਾਰ ਕਮੇਟੀ ਦੀ ਚੋਣ

ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਦਿੱਲੀ ਮੋਰਚੇ ਮਜ਼ਬੂਤੀ ਲਈ ਪਿੰਡ ਭੁੱਚੋ ਕਲਾਂ ਵਿੱਚ ਬਲਾਕ ਪੱਧਰੀ ਮੀਟਿੰਗ ਕੀਤੀ। ਇਸ ਵਿੱਚ ਬਲਾਕ ਪੱਧਰੀ ਪ੍ਰਚਾਰ ਕਮੇਟੀ ਦੀ ਚੋਣ ਕੀਤੀ ਗਈ, ਜੋ ਪਿੰਡਾਂ ਵਿੱਚ ਜਾ ਕੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਦਿੱਲੀ ਮੋਰਚੇ ਲਈ ਲਾਮਬੰਦ ਕਰੇਗੀ। ਇਸ ਕਮੇਟੀ ਦੇ ਪ੍ਰਧਾਨ ਬਹਾਦਰ ਸਿੰਘ ਨਾਥਪੁਰਾ ਅਤੇ ਮੀਤ ਪ੍ਰਧਾਨ ਗੁਰਤੇਜ ਸਿੰਘ ਸੇਮਾਂ ਤੇ ਹਰਮੇਲ ਸਿੰਘ ਭੁੱਲਰ ਨਿਯੁਕਤ ਕੀਤੇ ਗਏ। ਇਸ ਮੌਕੇ ਸਰਬਜੀਤ ਸਿੰਘ ਜੈਦ ਤੁੰਗਵਾਲੀ, ਜਗਦੇਵ ਸਿੰਘ ਲਹਿਰਾ ਮੁਹੱਬਤ, ਪਿੰਡ ਇਕਾਈ ਪ੍ਰਧਾਨ ਤੇਜਾ ਸਿੰਘ ਭੁੱਚੋ ਕਲਾਂ, ਭੋਲਾ ਸਿੰਘ, ਚੰਦ ਸਿੰਘ ਭੁੱਚੋ ਖੁਰਦ, ਲਖਵੀਰ ਸਿੰਘ ਪੂਹਲੀ ਅਤੇ ਸੀਰਾ ਸਿੰਘ ਨਾਥਪੁਰਾ ਹਾਜ਼ਰ ਸਨ।

ਪਿੰਡ ਮੌੜਾਂ ਵਿੱਚ ਡਕੌਂਦਾ ਇਕਾਈ ਦੀ ਚੋਣ

ਸ਼ਹਿਣਾ (ਪੱਤਰ ਪ੍ਰੇਰਕ): ਅੱਜ ਬਲਾਕ ਸ਼ਹਿਣਾ ਦੇ ਪਿੰਡ ਮੌੜਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਵੀਂ ਇਕਾਈ ਦੀ ਚੋਣ ਕੀਤੀ ਗਈ। ਇਸ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਬਲਾਕ ਜਨਰਲ ਸਕੱਤਰ ਕੁਲਵੰਤ ਸਿੰਘ ਮਾਨ, ਬਲਾਕ ਮੀਤ ਪ੍ਰਧਾਨ ਹਰਮੰਡਲ ਸਿੰਘ ਜੋਧਪੁਰ, ਕਰਮਜੀਤ ਸਿੰਘ ਭਦੌੜ ਵੱਲੋਂ ਨਵੀਂ ਇਕਾਈ ਦੇ ਅਹੁਦੇਦਾਰਾਂ ਵਿੱਚ ਸੰਘਾ ਸਿੰਘ ਮੌੜ ਨੂੰ ਬਲਾਕ ਦਾ ਨਵਾਂ ਮੀਤ ਪ੍ਰਧਾਨ ਚੁਣਿਆ ਗਿਆ। ਇਕਾਈ ਪ੍ਰਧਾਨ ਸੇਵਕ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਤਾਰੀ, ਜਨਰਲ ਸਕੱਤਰ ਜਗਦੀਪ ਸਿੰਘ ਦੀਪਾ, ਖਜ਼ਾਨਚੀ ਬਲਜਿੰਦਰ ਸਿੰਘ ਮਾਨ, ਸਹਾਇਕ ਖਜ਼ਾਨਚੀ ਜਸਵੀਰ ਸਿੰਘ ਸ਼ੀਰਾ, ਪ੍ਰੈੱਸ ਸਕੱਤਰ ਜਗਪਾਲ ਸਿੰਘ ਮੌੜ, ਮੀਤ ਪ੍ਰਧਾਨ ਗੁਰਜੰਟ ਸਿੰਘ, ਮੀਤ ਪ੍ਰਧਾਨ ਜਗਰਾਜ ਸਿੰਘ, ਮੀਤ ਪ੍ਰਧਾਨ ਮੱਘਰ ਸਿੰਘ, ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ, ਮੀਤ ਪ੍ਰਧਾਨ ਹਰਪਾਲ ਸਿੰਘ, ਕਾਰਜਕਾਰੀ ਪ੍ਰਧਾਨ ਗੁਰਲਾਭ ਸਿੰਘ ਮਿੱਠੂ, ਸੰਗਠਨ ਸਕੱਤਰ ਲਾਭ ਸਿੰਘ ਅਤੇ ਹੋਰ 17 ਮੈਂਬਰ ਚੁਣੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All