ਕੁਰਾਲੀ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਭੂਪਨਗਰ ਵਿੱਚ ਫਾਰਮ ਸਕੂਲ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਅਧੀਨ ਰਕਬਾ ਵਧਾਉਣ ਅਤੇ ਇਨ੍ਹਾਂ ਫ਼ਸਲਾਂ ਤੋਂ ਵਧੇਰੇ ਲਾਹਾ ਲੈਣ ਦੇ ਨੁਕਤੇ ਦੱਸੇ ਗਏ। ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਲਾਏ ਇਸ ਸਕੂਲ ਦੌਰਾਨ ਮਾਹਿਰਾਂ ਨੇ ਕਿਸਾਨਾਂ ਨੂੰ ਗੋਭੀ ਸਰ੍ਹੋਂ ਦੀ ਫ਼ਸਲ ਤੋਂ ਵਧੇਰੇ ਲਾਭ ਕਮਾਉਣ ਬਾਰੇ ਦੱਸਿਆ। ਇਸ ਦੌਰਾਨ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੋਨੀਆ ਨੇ ਦੱਸਿਆ ਕਿ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਕਰ ਕੇ ਅਤੇ ਸਹਾਇਕ ਧੰਦੇ ਆਪਣਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਹਰਮੀਤ ਕੌਰ ਕੇਵੀਕੇ, ਡਾ. ਪਾਰੁਲ ਗੁਪਤਾ ਨੇ ਵੀ ਸੰਬੋਧਨ ਕੀਤਾ। ਸਿਮਰਨਜੀਤ ਕੌਰ ਏਟੀਐੱਮ ਨੇ ਆਤਮਾ ਸਕੀਮ ਅਧੀਨ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵਿਭਾਗੀ ਸਕੀਮਾਂ ਬਾਰੇ ਦੱਸਿਆ। -ਪੱਤਰ ਪ੍ਰੇਰਕ