ਨਵੀਂ ਦਿੱਲੀ, 12 ਦਸੰਬਰ
ਕਿਸਾਨਾਂ ਦੀ ਮੰਗ ਦਾ ਮੁੜ ਸਮਰਥਨ ਕਰਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰਨ ਵਾਲਾ ਨਿੱਜੀ ਬਿੱਲ ਪੇਸ਼ ਕੀਤਾ ਹੈ। ‘ਖੇਤੀ ਉਤਪਾਦਨ ਬਿੱਲ 2021: ਗਾਰੰਟੀਸ਼ੁਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਾਪਤੀ ਕਿਸਾਨਾਂ ਦਾ ਹੱਕ ਬਿੱਲ 22 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰਦਾ ਹੈ। ਸ੍ਰੀ ਗਾਂਧੀ ਨੇ ਸੰਸਦ ‘ਚ ਬਿੱਲ ਜਮ੍ਹਾਂ ਕਰ ਦਿੱਤਾ ਹੈ ਪਰ ਇਸ ਨੂੰ ਪੇਸ਼ ਕੀਤਾ ਜਾਣਾ ਬਾਕੀ ਹੈ।