ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ -29 ਅਕਤੂਬਰ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੱਜ ਇੱਥੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਚੀਫ ਜੁਡੀਸ਼ਲ ਮੈਜਿਸਟਰੇਟ ਆਸ਼ੀਸ਼ ਸਾਲਦੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਜੱਜਾਂ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਬਾਅਦ ਵਿੱਚ ਜੇਲ ਪ੍ਰਬੰਧਕਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਜੇਲ੍ਹ ਦੀ ਸਫਾਈ ਦਾ ਜਾਇਜ਼ਾ ਲਿਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਕੈਦੀਆਂ ਨੂੰ ਬਚਾਉਣ ਲਈ ਲਗਾਤਾਰ ਮੱਛਰ ਮਾਰ ਦਵਾਈ ਦਾ ਸਪਰੇਅ ਜੇਲ੍ਹ ਵਿੱਚ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕੈਦੀਆਂ ਲਈ ਤਿਆਰ ਕੀਤੇ ਭੋਜਨ ਦੀ ਜਾਂਚ ਵੀ ਕੀਤੀ।