1947 ’ਚ ਦੇਸ਼ ਦੀ ਵੰਡ ਵੇਲੇ ਦੰਗਿਆਂ ਕਾਰਨ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ’ਤੇ ਕੀਤਾ ਜਾਵੇਗਾ ਯਾਦ : The Tribune India

1947 ’ਚ ਦੇਸ਼ ਦੀ ਵੰਡ ਵੇਲੇ ਦੰਗਿਆਂ ਕਾਰਨ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ’ਤੇ ਕੀਤਾ ਜਾਵੇਗਾ ਯਾਦ

1947 ’ਚ ਦੇਸ਼ ਦੀ ਵੰਡ ਵੇਲੇ ਦੰਗਿਆਂ ਕਾਰਨ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ’ਤੇ ਕੀਤਾ ਜਾਵੇਗਾ ਯਾਦ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 9 ਅਗਸਤ

ਦੇਸ਼ ਵੰਡ ਵੇਲੇ 1947 ਵਿੱਚ ਮਾਰੇ ਗਏ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਅਕਾਲ ਤਖ਼ਤ ’ਤੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ।

ਇਸ ਸਬੰਧ ਵਿਚ ਅਕਾਲ ਤਖ਼ਤ ਵਿਖੇ 14 ਅਗਸਤ ਨੂੰ ਅਖੰਡ ਪਾਠ ਰੱਖੇ ਜਾਣਗੇ। ਦੇਸ਼ ਵੰਡ ਤੋਂ ਬਾਅਦ 75 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਕਿ ਦੇਸ਼ ਵੰਡ ਵੇਲੇ ਮਾਰੇ ਗਏ ਦਸ ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ਵਿਖੇ ਯਾਦ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਗਿਆ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਇਸ ਮੌਕੇ ਅਕਾਲ ਤਖ਼ਤ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵੰਡ ਵੇਲੇ ਦੇ ਪੀੜਤ ਹਿੰਦੂ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿਚ ਆਪਣੇ ਧਰਮ ਅਸਥਾਨਾਂ ’ਤੇ ਵਿਛੜੀਆਂ ਰੂਹਾਂ ਨਮਿਤ ਪ੍ਰਾਰਥਨਾ ਕਰਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All