ਕਰੋਨਾ ਕਾਰਨ 13 ਮਰੀਜ਼ਾਂ ਦੀ ਮੌਤ

ਕਰੋਨਾ ਕਾਰਨ 13 ਮਰੀਜ਼ਾਂ ਦੀ ਮੌਤ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 29 ਨਵੰਬਰ

ਕਰੋਨਾ ਕਾਰਨ ਅੱਜ ਜ਼ਿਲ੍ਹੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ 53 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਮਿਲੇ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ ਅੱਜ ਕਰੋਨਾ ਕਾਰਨ 69 ਸਾਲਾਂ ਹੰਸ ਰਾਜ ਵਾਸੀ ਗੋਪਾਲ ਨਗਰ, 52 ਸਾਲਾਂ ਧਰਮਿੰਦਰ ਸਿੰਘ ਵਾਸੀ ਕੋਟ ਕਰਨੈਲ ਸਿੰਘ, 40 ਸਾਲਾ ਆਸਾ ਰਾਮ ਵਾਸੀ ਨਿਊ ਗੋਲਡਨ ਐਵੀਨਿਊ, 58 ਸਾਲਾਂ ਪ੍ਰੇਮ ਨਾਥ ਵਾਸੀ ਵੇਰਕਾ, 72 ਸਾਲਾਂ ਨਲਿਨੀ ਮੰਝਾਲ ਵਾਸੀ ਰੇਸ ਕੋਰਸ ਰੋਡ, 62 ਸਾਲਾਂ ਮਨਜੀਤ ਸਿੰਘ ਵਾਸੀ ਗੰਡਾ ਸਿੰਘ ਕਲੋਨੀ, 51 ਸਾਲਾਂ ਹਰਜਿੰਦਰ ਸਿੰਘ ਵਾਸੀ ਸ਼ਿਵ ਨਗਰ ਬਟਾਲਾ ਰੋਡ ਅਤੇ 66 ਸਾਲਾਂ ਬਲਕਾਰ ਸਿੰਘ ਦੀ ਮੌਤ ਹੋ ਗਈ। ਅੱਜ 53 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 13066 ਹੋ ਗਈ ਹੈ। ਇਸ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਓ ਪੀ ਸੋਨੀ, ਜੋ ਪਿਛਲੇ ਦਿਨੀਂ ਕਰੋਨਾ ਪਾਜ਼ੇਟਿਵ ਮਿਲੇ ਸਨ, ਹੁਣ ਠੀਕ ਹੋ ਗਏ ਹਨ ਅਤੇ ਅੱਜ ਉਨ੍ਹਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਕੇ ਡੀ ਸਿੰਘ ਨੇ ਜਾਰੀ ਕਰਦਿਆਂ ਦੱਸਿਆ ਕਿ ਸ੍ਰੀ ਸੋਨੀ ਹੁਣ ਪੂਰੀ ਤਰ੍ਹਾਂ ਠੀਕ ਹਨ।

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਕਰੋਨਾ ਨਾਲ ਪੰਜ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ 156 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 17869 ਤੱਕ ਪੁੱਜ ਗਈ ਹੈ ਅਤੇ 555 ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ਼ਹਿਰ

View All