DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਧੀਆ ਕਾਰਗੁਜ਼ਾਰੀ ਵਾਲੇ 134 ਪੁਲੀਸ ਮੁਲਾਜ਼ਮਾਂ ਦਾ ਸਨਮਾਨ

ਪੁਲੀਸ ਦੇ ਬਾਰਡਰ ਰੇਂਜ ਦੇ ਡੀਆਈਜੀ ਨੇ ਕੀਤਾ ਸਨਮਾਨਤ

  • fb
  • twitter
  • whatsapp
  • whatsapp
Advertisement
ਦੀਵਾਲੀ ਤੋਂ ਕੁਝ ਦਿਨ ਪਹਿਲਾਂ ਬਾਰਡਰ ਰੇਂਜ ਦੇ ਆਈਜੀ ਨਾਨਕ ਸਿੰਘ ਨੇ ਅੱਜ ਇੱਥੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਅਧਿਕਾਰੀਆਂ, ਚੌਕੀ ਇੰਚਾਰਜ ਅਤੇ ਹੋਰਨਾਂ ਨਾਲ ਮੀਟਿੰਗ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 134 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਹੈ। ਇਨ੍ਹਾਂ ਨੂੰ 8 ਲੱਖ 90 ਹਜ਼ਾਰ ਰੁਪਏ ਦੇ ਨਕਦ ਇਨਾਮ, ਡੀਜੀਪੀ ਡਿਸਕ ਅਤੇ ਸੀਸੀ -1 ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀਆਂ ਪ੍ਰਾਪਤੀਆਂ ਦਾ ਲੇਖਾ ਜੋਖਾ ਵੀ ਕੀਤਾ ਗਿਆ।

ਇੱਥੇ ਪੱਤਰਕਾਰ ਸੰਮੇਲਨ ਦੌਰਾਨ ਡੀਆਈਜੀ ਨਾਨਕ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸ ਐੱਸ ਪੀ ਮਨਿੰਦਰ ਸਿੰਘ ਤੇ ਹੋਰ ਅਧਿਕਾਰੀ ਸ਼ਾਮਿਲ ਸਨ। ਡੀ ਆਈ ਜੀ ਨੇ ਦੱਸਿਆ ਕਿ ਅੱਜ ਇੱਥੇ ਮੀਟਿੰਗ ਵਿੱਚ ਸਾਰੇ ਜੀਓਜ਼, ਮੁੱਖ ਅਧਿਕਾਰੀ, ਚੌਕੀ ਇੰਚਾਰਜ ਤੇ ਹੋਰ ਸੱਦੇ ਗਏ ਸਨ। ਮੀਟਿੰਗ ਦੌਰਾਨ ਪੈਂਡਿੰਗ ਮਾਮਲੇ ਅਤੇ ਪੁਲੀਸ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਪੁਲੀਸ ਅਧਿਕਾਰੀ ਨੇ ਇਸ ਮੌਕੇ ਪੁਲੀਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਇਮਾਨਦਾਰੀ ਅਤੇ ਪੇਸ਼ਾਵਾਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਆ ਅਤੇ ਨਿਆਂ ਪ੍ਰਦਾਨ ਕਰਨਾ ਹੈ ਜਿਸ ਲਈ ਹਰ ਅਧਿਕਾਰੀ ਨੂੰ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਸੇਵਾ ਨਿਭਾਉਣੀ ਚਾਹੀਦੀ ਹੈ।

Advertisement

ਇਸ ਮੌਕੇ ਡੀਆਈਜੀ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਤੇ ਵਧੀਆ ਡਿਊਟੀ ਨਿਭਾਉਣ ਵਾਲੇ 134 ਪੁਲੀਸ ਮੁਲਾਜ਼ਮਾਂ ਨੂੰ 8 ਲੱਖ 90 ਹਜ਼ਾਰ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਹਨਾਂ ਵਿੱਚੋਂ ਕਈਆਂ ਨੂੰ ਡੀਜੀਪੀ ਡਿਸਕ ਅਤੇ ਸੀਸੀ -1 ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ ਗਿਆ।

Advertisement

ਡੀਆਈਜੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲੀਸ ਜ਼ਿਲ੍ਹੇ ਦੀ ਹੁਣ ਤੱਕ ਦੀਆਂ ਪ੍ਰਾਪਤੀਆਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 879 ਕੇਸ ਦਰਜ ਕੀਤੇ ਹਨ ਅਤੇ 1491 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੁਹਿੰਮ ਤਹਿਤ 211 ਕਿਲੋ ਤੋਂ ਵੱਧ ਹੈਰੋਇਨ, ਸਾਢੇ 7 ਕਿਲੋ ਤੋਂ ਵੱਧ ਅਫੀਮ, ਇੱਕ ਕਿਲੋ ਭੁੱਕੀ, ਛੇ ਕਿਲੋ ਤੋਂ ਵੱਧ ਆਈਸ ਡਰੱਗ, 1ਲਖ 58 ਹਜਾਰ ਤੋਂ ਵੱਧ ਨਸ਼ੀਲੇ ਕੈਪਸੂਲ ਤੇ ਗੋਲੀਆਂ ਅਤੇ ਇਕ ਕਰੋੜ 91 ਲੱਖ 64 ਰੁਪਏ ਡਰੱਗ ਮਨੀ, 9000 ਅਮਰੀਕੀ ਡਾਲਰ ਅਤੇ 3400 ਦਰਾਮ ਵੀ ਬਰਾਮਦ ਕੀਤੇ ਗਏ ਹਨ।

ਡੀਆਈਜੀ ਨੇ ਪੁਲੀਸ ਵਿਭਾਗ ਦੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਨਸ਼ਾ ਤਸਕਰਾ ਵਿਰੁੱਧ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਸਫਲਤਾ ਹਾਸਿਲ ਕੀਤੀ ਹੈ। ਉਹਨਾਂ ਕਿਹਾ ਕਿ ਨਸ਼ਾ ਮਾਫੀਆ ਖਿਲਾਫ ਲੜਾਈ ਵਿੱਚ ਕੋਈ ਢਿੱਲ ਨਹੀਂ ਛੱਡੀ ਜਾਵੇਗੀ।

Advertisement
×