ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਸਤੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੂੰ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ 2021 ’ਚ ਮਲਟੀ-ਸਪੈਸ਼ੇਲੇਟੀ ਸਟੇਟ ’ਵਰਸਿਟੀਆਂ ਦੇ ਵਰਗ ’ਚ 13ਵਾਂ ਸਥਾਨ ਹਾਸਲ ਹੋਇਆ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਉੱਤਰੀ ਭਾਰਤ ਵਿੱਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ ਕਸ਼ਮੀਰ ਨੂੰ ਛੱਡ ਕੇ ਕੋਈ ਵੀ ਹੋਰ ਯੂਨੀਵਰਸਿਟੀ ਇਸ ਵਰਗ ਵਿਚ ਪਹਿਲੇ 55 ਸਥਾਨਾਂ ਵਿਚ ਕੋਈ ਸਥਾਨ ਹਾਸਲ ਨਹੀਂ ਕਰ ਸਕੀ। ਓਵਰਆਲ ਵਰਗ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਭਾਰਤ ਵਿਚੋਂ 53ਵਾਂ ਸਥਾਨ ਮਿਲਿਆ ਹੈ। ਇਸ ਦੇ ਨਾਲ ਹੀ ਉਚੇਰੀ ਸਿੱਖਿਆ ਅਦਾਰਿਆਂ ਵਿੱਚੋਂ ਅਦਾਰੇ ਨੂੰ 84ਵਾਂ ਸਥਾਨ ਪ੍ਰਾਪਤ ਹੋਇਆ ਹੈ। ’ਵਰਸਿਟੀ ਦੇ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਮੌਜੂਦਾ ਵਿਤੀ ਸੰਕਟ ਵਾਲੇ ਹਾਲਾਤ ਦੇ ’ਵਰਸਿਟੀ ਨੇ ਵੱਡਾ ਮਾਣ ਹਾਸਲ ਕੀਤਾ ਹੈ।