DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Hemkund Sahib Ropeway Project: 19 ਕਿਲੋਮੀਟਰ ਦਾ ਪੈਦਲ ਰਸਤਾ ਮਹਿਜ਼ 36 ਮਿੰਟਾਂ ਵਿੱਚ ਹੋਵੇਗਾ ਪੂਰਾ

PM ਮੋਦੀ ਨੇ ਨਿਊਜ਼ੀਲੈਂਡ ਦੌਰੇ ਦੌਰਾਨ ਕੀਤਾ 2730 ਕਰੋੜ ਦੇ ਪ੍ਰੋਜੈਕਟ ਦਾ ਜ਼ਿਕਰ; ਟਰੱਸਟ ਦੇ ਚੇਅਰਮੈਨ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

  • fb
  • twitter
  • whatsapp
  • whatsapp
featured-img featured-img
19 ਕਿਲੋਮੀਟਰ ਦਾ ਪੈਦਲ ਰਸਤਾ ਮਹਿਜ਼ 36 ਮਿੰਟਾਂ ਵਿੱਚ ਹੋਵੇਗਾ ਪੂਰਾ; ਸ੍ਰੀ ਹੇਮਕੁੰਟ ਸਾਹਿਬ ‘ਰੋਪਵੇਅ ਪ੍ਰੋਜੈਕਟ’ ਦਾ ਕਾਰਜ ਜਲਦ ਸ਼ੁਰੂ ਕਰਨ ਦੀ ਅਪੀਲ
Advertisement

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਬਣਨ ਵਾਲੇ ਪ੍ਰਸਤਾਵਿਤ ਰੋਪਵੇਅ ਦੇ ਕਾਰਜ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਭਾਰਤ ਸਰਕਾਰ ਵੱਲੋਂ 2730 ਕਰੋੜ ਰੁਪਏ ਦੀ ਲਾਗਤ ਨਾਲ ਇਹ ਰੋਪਵੇਅ ਬਣਾਉਣ ਦਾ ਐਲਾਨ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੌਰੇ ਦੌਰਾਨ ਕੀਤਾ ਪ੍ਰੋਜੈਕਟ ਦਾ ਜ਼ਿਕਰ

ਇਹ ਮਾਮਲਾ ਅੱਜ ਉਸ ਵੇਲੇ ਮੁੜ ਚਰਚਾ ਵਿੱਚ ਆਇਆ ਹੈ, ਜਦੋਂ ਪ੍ਰਧਾਨ ਮੰਤਰੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਉੱਥੇ ਵਸਦੇ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰੋਜੈਕਟ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਭਾਰਤ ਸਰਕਾਰ ਵੱਲੋਂ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਅਤੇ ਖ਼ਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਦੀ ਸਹੂਲਤ ਲਈ 2730 ਕਰੋੜ ਰੁਪਏ ਦੀ ਲਾਗਤ ਨਾਲ ਇਹ ਰੋਪਵੇਅ ਬਣਾਇਆ ਜਾਵੇਗਾ।

Advertisement

ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਇਸ ਪ੍ਰਗਟਾਵੇ ਤੋਂ ਬਾਅਦ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪ੍ਰਧਾਨ ਮੰਤਰੀ ਅਤੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰੋਪਵੇ ਦੇ ਕੰਮ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਨੇ ਖਾਸ ਕਰਕੇ ਪ੍ਰਧਾਨ ਮੰਤਰੀ ਦਾ ਇਸ ਪ੍ਰੋਜੈਕਟ ਦਾ ਜ਼ਿਕਰ ਕਰਨ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਲਗਭਗ ਤਿੰਨ ਸਾਲ ਪਹਿਲਾਂ ਐਲਾਨ ਕੀਤਾ ਗਿਆ ਸੀ। ਇਸ ਪ੍ਰੋਜੈਕਟ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਰਵੇਖਣ ਤੋਂ ਬਾਅਦ ਕੰਪਨੀ ਨੂੰ ਟੈਂਡਰ ਦਿੱਤਾ ਜਾ ਚੁੱਕਾ ਹੈ।

Advertisement

ਇਸ ਰੋਪਵੇਅ ਪ੍ਰੋਜੈਕਟ ਦੀਆਂ ਵਿਸ਼ੇਸ਼ਤਾਵਾਂ

2730 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਤਹਿਤ 12.4 ਕਿਲੋਮੀਟਰ ਲੰਮਾ ਰੋਪਵੇ ਮਾਰਗ ਤਿਆਰ ਹੋਵੇਗਾ। ਇਸ ਨਾਲ ਲਗਭਗ 19 ਕਿਲੋਮੀਟਰ ਦਾ ਰਸਤਾ ਸਿਰਫ 36 ਮਿੰਟ ਵਿੱਚ ਪੂਰਾ ਕੀਤਾ ਜਾ ਸਕੇਗਾ ਜਦੋਂਕਿ ਹੁਣ ਇਸ ਰਸਤੇ ਤੇ ਦੋ ਦਿਨ ਯਾਤਰੂਆਂ ਨੂੰ ਚਲਣਾ ਪੈਂਦਾ ਹੈ। ਇਸ ਰੋਪਵੇ ਦੇ ਨਾਲ ਲਗਭਗ 11 ਸ਼ਰਧਾਲੂ ਰੋਜ ਸ੍ਰੀ ਹੇਮਕੁੰਟ ਸਾਹਿਬ ਜਾ ਸਕਣਗੇ ਅਤੇ ਲਗਭਗ 15 ਹਜਾਰ ਫੁੱਟ ਦੀ ਉਚਾਈ ਤੇ ਸਥਾਪਿਤ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੇ।

Advertisement
×