DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

1984 Sikh Genocide: ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਦੇ ਭੋਗ, ਦਿੱਤੀ ਨਿੱਘੀ ਸ਼ਰਧਾਂਜਲੀ

ਸਿੱਖ ਕੌਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ, ਪੀੜਤਾਂ ਨੂੰ ਹਾਲੇ ਤੱਕ ਨਹੀਂ ਮਿਲਿਆ ਇਨਸਾਫ਼: ਗਿਆਨੀ ਪਰਵਿੰਦਰਪਾਲ ਸਿੰਘ

  • fb
  • twitter
  • whatsapp
  • whatsapp
featured-img featured-img
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਦੇ ਭੋਗ, ਦਿੱਤੀ ਨਿੱਘੀ ਸ਼ਰਧਾਂਜਲੀ
Advertisement

ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਹੋਰ ਵੱਖ-ਵੱਖ ਹਿੱਸਿਆਂ ਵਿੱਚ ਵਾਪਰੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਮਾਸੂਮ ਸਿੱਖਾਂ ਦੀ ਯਾਦ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ।ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਇਸ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਯਾਦ ਕੀਤਾ। ਉਨ੍ਹਾਂ ਆਖਿਆ ਕਿ ਦੇਸ਼ ਭਰ ਵਿੱਚ ਵਾਪਰੇ ਇਸ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਪੀੜਤਾਂ ਨੂੰ ਹੁਣ ਤੱਕ ਨਿਆਂ ਨਹੀਂ ਮਿਲਿਆ ਹੈ।

ਉਨ੍ਹਾਂ ਆਖਿਆ ਕਿ ਇਸ ਕਤਲੇਆਮ ਨੇ ਸਿੱਖਾਂ ਨੂੰ ਦੇਸ਼ ਵਿੱਚ ਹੀ ਬੇਗਾਨਗੀ ਦਾ ਅਹਿਸਾਸ ਕਰਵਾਇਆ ਸੀ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ, ਜਦੋਂ ਕਿ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਨਮਿੱਤ ਅਰਦਾਸ ਭਾਈ ਪ੍ਰੇਮ ਸਿੰਘ ਵੱਲੋਂ ਕੀਤੀ ਗਈ।

Advertisement

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਭੋਮਾ, ਹਰਵਿੰਦਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।

Advertisement

Advertisement
×