ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 2 ਕਾਬੂ, ਅਸਲਾ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 6 ਜੂਨ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਅੱਠ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਸੁਖਚੈਨ ਸਿੰਘ ਅਤੇ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 6 ਜੂਨ

Advertisement

ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਅੱਠ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵੱਜੋਂ ਹੋਈ ਹੈ।

ਇਸ ਦਾ ਖੁਲਾਸਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਦੱਸਿਆ ਕਿ ਪੁਲੀਸ ਨੂੰ ਇਸ ਸੰਬੰਧ ਵਿੱਚ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ, ‘‘ਦੋਵਾਂ ਨੂੰ ਪਾਕਿਸਤਾਨ ਤੋਂ ਤਸਕਰੀ ਕਰਕੇ ਆਏ ਹਥਿਆਰ ਕਿਸੇ ਸੁਰੱਖਿਤ ਥਾਂ ਵੱਲ ਲਿਜਾਣ ਮੌਕੇ ਗ੍ਰਿਫਤਾਰ ਕੀਤਾ ਗਿਆ ਹੈ। ਇਹ ਹਥਿਆਰ ਪਾਕਿਸਤਾਨੀ ਤਸਕਰ ਨੂਰ ਵੱਲੋਂ ਭੇਜੇ ਗਏ ਸਨ।’’

ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌ ਐਮਐਮ ਦੇ ਤਿੰਨ ਗਲੋਕ ਪਿਸਤੌਲ, ਚਾਰ ਪਿਸਤੌਲ ਪੀਐਕਸ 5 ਕਿਸਮ ਦੇ ਅਤੇ ਇੱਕ ਪੁਆਇੰਟ 30 ਬੋਰ ਦਾ ਪਿਸਤੋਲ ਸ਼ਾਮਲ ਹੈ। ਇਸ ਸੰਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਪੁਲੀਸ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement