ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 29 ਅਕਤੂਬਰ
ਥਾਣਾ ਸੀ-ਡਿਵੀਜ਼ਨ ਦੇ ਮੁੱਖ ਅਫਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਏਐੱਸਆਈ ਲਾਜਪਤ ਰਾਏ ਸਮੇਤ ਪੁਲੀਸ ਪਾਰਟੀ ਵੱਲੋਂ 110 ਗ੍ਰਾਮ ਹੈਰੋਇਨ, 7200 ਰੁਪਏ ਡਰੱਗ ਮਨੀ ਸਮੇਤ ਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਲਾਲ ਕੁਆਰਟਰ, ਸਾਹਮਣੇ ਗਿਲਵਾਲੀ ਗੇਟ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਪੁਲੀਸ ਚੌਕੀ ਮਾਈ ਭਾਗੋ ਕਾਲਜ ਦੇ ਇੰਚਾਰਜ ਏਐੱਸਆਈ ਅਮਰ ਸਿੰਘ ਨੇ ਜੈਪਾਲ ਸਿੰਘ ਵਾਸੀ ਗਲੀ ਨੰਬਰ 6, ਜਵਾਹਰ ਨਗਰ, ਬਟਾਲਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰ ਕੇ ਉਸ ਪਾਸੋਂ 620 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।