25ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ: ਧਾਰਾ 370 ਖ਼ਤਮ ਕਰਨ ਦਾ ਵਿਰੋਧ

25ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ: ਧਾਰਾ 370 ਖ਼ਤਮ ਕਰਨ ਦਾ ਵਿਰੋਧ

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 14 ਅਗਸਤ

ਅੱਜ ਇਥੇ ਕਰਵਾਏ ਆਨਲਾਈਨ 25ਵੇਂ ਹਿੰਦ-ਪਾਕਿ ਦੋਸਤੀ ਸੰਮੇਲਨ ਮੌਕੇ ਜਾਰੀ ਕੀਤੇ ਐਲਾਨਨਾਮੇ ਵਿਚ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਆਪਸੀ ਸਾਰੇ ਵਿਵਾਦ ਪੁਰ-ਅਮਨ ਢੰਗ ਨਾਲ ਹੱਲ ਕਰਨ ਲਈ ਨਵੇਂ ਸਿਰੇ ਤੋਂ ਪਹਿਲਕਦਮੀ ਕੀਤੀ ਜਾਵੇ। ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਪਾਕਿਸਤਾਨ-ਇੰਡੀਆ ਪੀਪਲਜ਼ ਫੋਰਮ ਫਾਰ ਪੀਸ ਐਂਡ ਡੈਮੋਕਰੇਸੀ, ਆਵਾਜ਼-ਏ-ਦੋਸਤੀ ਅਤੇ ਪੰਜਾਬ ਜਾਗ੍ਰਿਤੀ ਮੰਚ ਜਲੰਧਰ ਵਲੋਂ ਕਰੋਨਾ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਰਾਏ ਗਏ ਵੈਬੀਨਾਰ ਵਿਚ ਇਹ ਐਲਾਨਨਾਮਾ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਕਿ-ਹਿੰਦ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ 25 ਵਰ੍ਹਿਆਂ ਤੋਂ ਜਥੇਬੰਦੀਆਂ ਦੋਹਾਂ ਦੇਸ਼ਾਂ ਵਿਚਾਲੇ ਆਪਸੀ ਮਿਲਵਰਤਣ ਦਾ ਮਾਹੌਲ ਪੈਦਾ ਕਰਨ ਲਈ ਯਤਨਸ਼ੀਲ ਹਨ। ਐਲਾਨਨਾਮੇ ਵਿਚ ਜੰਮੂ ਕਸ਼ਮੀਰ ਵਿਚ ਧਾਰਾ 370 ਨੂੰ ਖਤਮ ਕਰਨ ਤੇ ਰਾਜ ਨੂੰ ਦੋ ਕੇਂਦਰ ਪ੍ਰਸ਼ਾਸਿਤ ਖੇਤਰਾਂ ਵਿਚ ਵੰਡਣ ਦੇ ਫੈਸਲੇ ਦੀ ਨਿੰਦਾ ਕੀਤੀ ਗਈ। ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਸ ਫੈਸਲੇ ’ਤੇ ਖੁੱਲ੍ਹੇ ਮਨ ਨਾਲ ਮੁੜ ਵਿਚਾਰ ਕਰੇ। ਸਿਆਸੀ ਲੀਡਰਸ਼ਿਪ ਅਤੇ ਹੋਰ ਸਮਾਜਿਕ ਤੇ ਰਾਜਸੀ ਕਾਰਕੁਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪਾਬੰਦੀਆਂ ਖਤਮ ਕੀਤੀਆਂ ਜਾਣ। ਦੋਵਾਂ ਦੇਸ਼ਾਂ ਤੋਂ ਇਹ ਮੰਗ ਕੀਤੀ ਗਈ ਹੈ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪਿਛਲੇ ਸਮੇਂ ਵਿਚ ਬੰਦ ਕੀਤੇ ਗਏ ਕਰਤਾਰਪੁਰ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਲਈ ਕਦਮ ਚੁੱਕੇ ਜਾਣ। ਐਲਾਨਨਾਮੇ ਵਿਚ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਹ ਅਪੀਲ ਕੀਤੀ ਗਈ ਕਿ ਦੱਖਣੀ ਏਸ਼ੀਆ ਦੇ ਦੇਸ਼ਾਂ ਵਿਚਕਾਰ ਰਾਜਸੀ, ਆਰਥਿਕ ਅਤੇ ਸਭਿਆਚਾਰਕ ਆਦਾਨ-ਪ੍ਰਦਾਨ ਲਈ ਜਿਹੜੀ ਸਾਰਕ ਨੂੰ ਮੁੜ ਤੋਂ ਸਰਗਰਮ ਕੀਤਾ ਜਾਵੇ। ਇਸ ਮੌਕੇ ਪੰਜ ਪਾਣੀ ਦਾ ਵਿਸ਼ੇਸ਼ ਅੰਕ ਪੰਜਾਬੀ ਭਾਸ਼ਾ ਅਤੇ ਵਿਗਿਆਨ ਵੀ ਰਿਲੀਜ਼ ਕੀਤਾ ਗਿਆ। ਇਸ ਸਮੇਂ ਚਰਨਜੀਤ ਸਿੰਘ ਨਾਭਾ, ਕੁਲਦੀਪ ਸਿੰਘ, ਸੁਰਜੀਤ ਜੱਜ, ਸਤੀਸ਼ ਢੀਂਗਣ, ਦਿਲਬਾਗ ਸਿੰਘ ਸਰਕਾਰੀਆ, ਰਜਿੰਦਰ ਸਿੰਘ ਰੂਬੀ, ਹਰਜੀਤ ਸਿੰਘ ਸਰਕਾਰੀਆ, ਕਮਲ ਗਿੱਲ, ਕਰਮਜੀਤ ਕੌਰ ਜੱਸੜ, ਵਿਕਰਮਜੀਤ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All