Amritsar ਸਰਹੱਦ ਨੇੜਿਉਂ 27 ਕਿੱਲੋ ਹੈਰੋਇਨ ਬਰਾਮਦ
ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਸ਼ਹੂਰਾ ਪਿੰਡ ਕੋਲੋਂ 27 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਸੂਤਰਾਂ ਅਨੁਸਾਰ, ਬੀਐਸਐਫ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ...
ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਸ਼ਹੂਰਾ ਪਿੰਡ ਕੋਲੋਂ 27 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਸੂਤਰਾਂ ਅਨੁਸਾਰ, ਬੀਐਸਐਫ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਨੇ ਡਰੋਨ ਦੀ ਵਰਤੋਂ ਕਰਕੇ ਘਰਿੰਡਾ ਖੇਤਰ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਸੁੱਟੀ ਹੈ। ਇਸ ਸਬੰਧ ਵਿੱਚ ਅੱਜ ਕਾਰਵਾਈ ਕਰਦੇ ਹੋਏ ਬੀਐਸਐਫ ਦੇ ਜਵਾਨਾਂ ਅਤੇ ਪੰਜਾਬ ਪੁਲੀਸ ਨੇ ਆਪਸੀ ਤਾਲਮੇਲ ਨਾਲ ਇਸ ਖੇਤਰ ਵਿੱਚ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ 27 ਕਿਲੋ ਹੈ।
ਦੱਸਣਯੋਗ ਹੈ ਕਿ ਦੋਵੇਂ ਸੁਰੱਖਿਆ ਏਜੰਸੀਆਂ ਵੱਲੋਂ ਕੁਝ ਦਿਨ ਪਹਿਲਾਂ ਹੀ ਵੀਰਵਾਰ ਨੂੰ ਇੱਕ ਸਾਂਝੀ ਕਾਰਵਾਈ ਦੌਰਾਨ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ ਸੀ ਜਿਸ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 25 ਪਿਸਤੌਲ, ਇੱਕ ਏਕੇ-47 ਅਸਾਲਟ ਰਾਈਫਲ, 360 ਰਾਉਂਡ ਗੋਲਾ ਬਾਰੂਦ, 47 ਮੈਗਜ਼ੀਨ ਅਤੇ ਇੱਕ ਬੁਲੇਟਪਰੂਫ ਜੈਕੇਟ ਬਰਾਮਦ ਕੀਤੀ ਗਈ ਸੀ।
ਜਾਣਕਾਰੀ ਮੁਤਾਬਕ ਸੁਰੱਖਿਆ ਏਜੰਸੀਆਂ ਵੱਲੋਂ ਤਸਕਰੀ ਨਾਲ ਜੁੜੇ ਸਮੁੱਚੇ ਮਾਮਲੇ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਤਸਕਰੀ ਰੈਕੇਟ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪਾਕਿਸਤਾਨ-ਆਧਾਰਿਤ ਆਈਐਸਆਈ ਖੂਫੀਆ ਏਜੰਸੀ ਸਮਰਪਿਤ ਰਾਸ਼ਟਰ ਵਿਰੋਧੀ ਤੱਤਾਂ ਅਤੇ ਹੈਂਡਲਰਾਂ ਦੁਆਰਾ ਡਰੋਨ ਰਾਹੀਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਹੋ ਰਹੀ ਤਸਕਰੀ ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਵਿਸ਼ਾ ਹੈ।
