DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

328 ਲਾਪਤਾ ਸਰੂਪ ਮਾਮਲਾ: ਸਿੱਟ ਦੀ ਟੀਮ ਐਸਜੀਪੀਸੀ ਦੇ ਚੰਡੀਗੜ੍ਹ ਦਫਤਰ ਪੁੱਜੀ

ਲੋਡ਼ੀਂਦਾ ਰਿਕਾਰਡ ਮੰਗਿਆ

  • fb
  • twitter
  • whatsapp
  • whatsapp
Advertisement

ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਗਠਿਤ ਵਿਸ਼ੇਸ਼ ਜਾਂਚ ਟੀਮ ਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਦੇ ਸੈਕਟਰ-5 ਸਥਿਤ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਚ ਪੁੱਜੀ ਜਿੱਥੇ ਉਨ੍ਹਾਂ ਨੇ ਸਕੱਤਰ ਸੁਖਮਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਲੋੜੀਂਦਾ ਰਿਕਾਰਡ ਮੰਗਿਆ। ਇਨ੍ਹਾਂ ਨੇ ਅਰਜ਼ੀ ਦਿੱਤੀ ਕਿ ਵਿਸ਼ੇਸ਼ ਜਾਂਚ ਟੀਮ ਨੂੰ ਰਿਕਾਰਡ ਮੁਹੱਈਆ ਕਰਵਾਇਆ ਜਾਵੇ। ਸਕੱਤਰ ਨੇ ਪੁਲੀਸ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਉਚ ਅਧਿਕਾਰੀਆਂ ਨਾਲ ਰਾਬਤਾ ਬਣਾਉਣ ਤੋਂ ਬਾਅਦ ਹੀ ਦੱਸ ਸਕਦੇ ਹਨ।

ਜ਼ਿਕਰਯੋਗ ਹੈ ਕਿ ਲਾਪਤਾ ਸਰੂਪ ਮਾਮਲੇ ਵਿੱਚ 7 ਦਸੰਬਰ ਨੂੰ ਥਾਣਾ ਇਸਲਾਮਾਬਾਦ ਵਿਖੇ ਆਈਪੀਸੀ ਦੀ ਧਾਰਾ 295, 295ਏ, 120ਬੀ, 409 ਅਤੇ 465 ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ ਅਤੇ ਹੋਰ ਸ਼ਾਮਿਲ ਸਨ।

Advertisement

Advertisement

Advertisement
×