DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਾ ਤਸਕਰਾਂ ਦੀ 37 ਕਰੋੜ ਰੁਪਏ ਦੀ ਜਾਇਦਾਦ ਫਰੀਜ਼

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 21 ਅਗਸਤ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੀ ਲਗਪਗ 37 ਕਰੋੜ ਰੁਪਏ ਦੀ ਜਾਇਦਾਦ ਫਰੀਜ਼ ਕਰ ਦਿੱਤੀ ਗਈ ਹੈ। ਪੁਲੀਸ ਤਾ ਦਾਅਵਾ ਹੈ ਕਿ ਇਹ ਜਾਇਦਾਦ ਨਸ਼ਾ ਤਸਕਰੀ ਦੀ...

  • fb
  • twitter
  • whatsapp
  • whatsapp
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 21 ਅਗਸਤ

Advertisement

ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੀ ਲਗਪਗ 37 ਕਰੋੜ ਰੁਪਏ ਦੀ ਜਾਇਦਾਦ ਫਰੀਜ਼ ਕਰ ਦਿੱਤੀ ਗਈ ਹੈ। ਪੁਲੀਸ ਤਾ ਦਾਅਵਾ ਹੈ ਕਿ ਇਹ ਜਾਇਦਾਦ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਈ ਗਈ ਹੈ।

Advertisement

ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕੇ ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ ਹੈ ਜਿਨ੍ਹਾਂ ਵਿੱਚ ਜਤਿਨ ਸਿੰਘ ਤੇ ਅਜੇ ਪਾਲ ਸਿੰਘ ਸ਼ਾਮਲ ਹਨ। ਇਨ੍ਹਾਂ ਨੂੰ ਪੁਲੀਸ ਨੇ ਹੈਰੋਇਨ ਅਤੇ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਇਨ੍ਹਾਂ ਖਿਲਾਫ਼ ਧਾਣਾ ਥਾਣਾ ਘਰਿੰਡਾ ਵਿੱਚ 2 ਜੁਲਾਈ ਨੂੰ ਐਨਡੀਪੀਐਸ ਐਕਟ ਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਸੀ। ਪੁਲੀਸ ਵੱਲੋਂ ਇਸ ਸੰਬੰਧ ਵਿੱਚ ਕਾਰਵਾਈ ਕਰਦਿਆਂ ਇਨ੍ਹਾਂ ਦੀ ਨਸ਼ਾ ਤਸਕਰੀ ਨਾਲ ਬਣਾਈ ਗਈ ਨਾਮੀ ਤੇ ਬੇਨਾਮੀ ਜਾਇਦਾਦ ਦੀ ਪਛਾਣ ਕੀਤੀ ਗਈ ਹੈ ਜਿਸ ਦੀ ਕੀਮਤ ਲਗਪਗ 37 ਕਰੋੜ, 72 ਲੱਖ 30 ਹਜ਼ਾਰ ਰੁਪਏ ਬਣਦੀ ਹੈ। ਸਮੁੱਚੀ ਜਾਇਦਾਦ ਨੂੰ ਐਨਡੀਪੀਐਸ ਐਕਟ ਦੀ ਧਾਰਾ 68 ਐਫ (ਦੋ) ਹੇਠ ਫਰੀਜ਼ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿਨ ਸਿੰਘ ਦਾ ਚਾਰ ਮਰਲੇ ਦਾ ਇੱਕ ਮਕਾਨ ਅਤੇ ਅਜੇ ਪਾਲ ਦਾ ਇੱਕ ਘਰ, ਇੱਕ ਦੁਕਾਨ, ਬੈਂਕੁਅਟ ਹਾਲ ਅਤੇ 20 ਮਰਲੇ ਵਿੱਚ ਬਣਿਆ ਇੱਕ ਹੋਰ ਮਕਾਨ ਸ਼ਾਮਲ ਹੈ। ਇਸ ਵਿੱਚ ਅਜੇਪਾਲ ਸਿੰਘ ਦੀ ਲਗਪਗ 37 ਕਰੋੜ 66 ਲੱਖ ਰੁਪਏ ਦੀ ਜਾਇਦਾਦ ਅਤੇ ਜਤਿਨ ਸਿੰਘ ਦੀ ਪੰਜ ਲੱਖ 85 ਹਜ਼ਾਰ ਰੁਪਏ ਮੁੱਲ ਦੀ ਜਾਇਦਾਦ ਸ਼ਾਮਲ ਹੈ।

Advertisement
×