ਪੱਤਰ ਪ੍ਰੇਰਕ
ਅੰਮ੍ਰਿਤਸਰ, 23 ਅਕਤੂਬਰ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਬੰਦੀ ਸਿੰਘਾਂ ਨੇ ਆਪਣੀ ਉਮਰ ਦਾ ਬੇਤਰੀਨ ਹਿੱਸਾ ਜੇਲ੍ਹਾਂ ’ਚ ਬਤੀਤ ਕੀਤਾ ਹੈ। ਸਿੱਖ ਬੰਦੀਆਂ ਨੂੰ ਅਦਾਲਤਾਂ ਕਨੂੰਨਣ ਬਰੀ ਕਰ ਚੁੱਕੀਆਂ ਹਨ ਤੇ ਉਹ ਸਜ਼ਾ ਦਾ ਦੁਹਰਾ ਸਮਾਂ ਜੇਲ੍ਹਾਂ ’ਚ ਬਿਤਾ ਚੁਕੇ ਹਨ ਫਿਰ ਵੀ ਉਨ੍ਹਾਂ ਦੀ ਰਿਹਾਈ ਵਿੱਚ ਦੇਰੀ ਇਨਸਾਫ ਨਾਲ ਮਜ਼ਾਕ ਹੈ । ਇਸ ਲਈ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕਾਨੂੰਨੀ ਜ਼ਾਬਤੇ ਵਿੱਚ ਰਹਿ ਕੇ ਆਪਣੀਆਂ ਸਜ਼ਾਵਾਂ ਭੁਗਤ ਚੁਕੇ ਸਿੰਘਾਂ ਨੂੰ ਨਜਾਇਜ਼ ਜੇਲਾਂ ਵਿੱਚ ਡੱਕਿਆ ਹੋਇਆ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਛੋੜ ਦਿਵਸ ’ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ।