ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ‘ਪੰਜਾਬ ਦਿਵਸ’ ਨੂੰ ਸਮਰਪਿਤ ‘ਪੰਜਾਬੀ ਹਫ਼ਤਾ’ 1, 2, 3 ਅਤੇ 4 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ‘ਪੰਜਾਬੀ ਹਫ਼ਤੇ’ ਲਈ ਉਲੀਕੇ ਗਏ ਸਾਹਿਤਕ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਨਵੰਬਰ ਨੂੰ ਪੰਜਾਬੀ ਵਿਭਾਗ ਦੇ ਕਮੇਟੀ ਰੂਮ ਵਿਚ ਅਕਾਦਮਿਕ ਭਾਸ਼ਣ ਹੋਵੇਗਾ। ਇਸ ਅਕਾਦਮਿਕ ਭਾਸ਼ਣ ਦੇ ਮੁੱਖ ਬੁਲਾਰੇ ਡਾ. ਜੋਗਿੰਦਰ ਸਿੰਘ ਕੈਰੋਂ, ਸੇਵਾਮੁਕਤ ਪ੍ਰੋ. ਪੰਜਾਬੀ ਅਧਿਐਨ ਸਕੂਲ ‘ਪੰਜਾਬੀ ਸਭਿਆਚਾਰ ਅਤੇ ਲੋਕਧਾਰਾ ਦੀ ਸੰਰਚਨਾ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਨਗੇ।