DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਹੁਣ ਤੱਕ 3.68 ਲੱਖ ਤੋਂ ਵੱਧ ਸ਼ਰਧਾਲੂ ਹੋ ਚੁੱਕੇ ਹਨ ਨਤਮਸਤਕ

  • fb
  • twitter
  • whatsapp
  • whatsapp
Advertisement

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ ਦਿਨ ਬਾਕੀ ਬਚੇ ਹਨ। ਇਹ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ।

ਇਸ ਸਾਲ 20 ਮਈ ਨੂੰ ਆਰੰਭ ਹੋਈ ਇਸ ਯਾਤਰਾ ਦੌਰਾਨ ਲਗਪਗ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਕਰੀਬ 3 ਲੱਖ 68 ਹਜ਼ਾਰ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ ਹਨ। ਤਕਰੀਬਨ 15 ਹਜ਼ਾਰ ਫੁੱਟ ਤੋਂ ਵਧੇਰੇ ਉਚਾਈ 'ਤੇ ਸਥਾਪਿਤ ਇਸ ਅਸਥਾਨ 'ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਰੇ ਸਾਲਾਂ ਨਾਲੋਂ ਵੱਧ ਹੈ।

Advertisement

ਉੱਥੇ ਹੀ ਆਉਣ ਵਾਲੀ 10 ਅਕਤੂਬਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਿੱਖ ਸੰਗਤ ਲਈ ਸੀਤ ਕਾਲ ਵਾਸਤੇ ਬੰਦ ਕਰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਣਗੇ, 11 ਵਜੇ ਗੁਰਬਾਣੀ ਦਾ ਕੀਰਤਨ, 12 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ ਅਤੇ ਲਗਪਗ 1 ਵਜੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੀਤ ਕਾਲ ਵਾਸਤੇ ਸੁਖਾਸਨ ਵਾਲੇ ਅਸਥਾਨ 'ਤੇ ਲੈ ਜਾਇਆ ਜਾਵੇਗਾ।

Advertisement

ਇਸ ਪ੍ਰੋਗਰਾਮ ਦੀ ਪੁਸ਼ਟੀ ਕਰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਸੀ ਈ ਓ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜੀਮੈਂਟ ਦੇ ਸਿੱਖ ਲਾਈਟ ਬੈਂਡ ਵੱਲੋਂ ਸਮਾਪਤੀ ਸਮਾਗਮ ਸਮੇਂ ਸ਼ਬਦੀ ਧੁਨਾਂ ਦਾ ਗਾਇਨ ਕੀਤਾ ਜਾਵੇਗਾ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖਆਸਨ ਅਸਥਾਨ 'ਤੇ ਲਿਜਾਇਆ ਜਾਵੇਗਾ।

ਉੱਥੇ ਹੀ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਵਾਸਤੇ ਟਰਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੀ ਗੁਰਦੁਆਰਾ ਗੋਬਿੰਦ ਘਾਟ ਪੁੱਜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੇ ਸਾਲਾਨਾ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਯਾਤਰਾ ਦੀ ਸਮਾਪਤੀ ਤੱਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਵਾਰ ਪੌਣੇ ਚਾਰ ਲੱਖ ਤੋਂ ਵੱਧ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਸਮਾਪਤੀ ਤੋਂ ਪਹਿਲਾਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਬਣਾ ਸਕਦੀ ਹੈ।

Advertisement
×