Advertisement
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਪੁਲੀਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ ਦੋ ਕਿਲੋ 920 ਗ੍ਰਾਮ ਹੈਰੋਇਨ ਅਤੇ ਅੱਠ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ ’ਤੇ ਖ਼ੁਲਾਸਾ ਕੀਤਾ ਹੈ ਕਿ ਪੁਲੀਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਹੋਏ ਹਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥ ਤੇ ਹਥਿਆਰ ਪ੍ਰਾਪਤ ਕਰਦੇ ਹਨ, ਜਿਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧੀਆਂ ਨੂੰ ਸਪਲਾਈ ਕੀਤਾ ਜਾਂਦਾ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਅਤੇ ਸਮੁੱਚੇ ਨੈੱਟਵਰਕ ਦਾ ਪਤਾ ਲਾਇਆ ਜਾਵੇਗਾ।
Advertisement
Advertisement
Advertisement
×

