ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 67 ਹਜ਼ਾਰ ਵਿਦੇਸ਼ੀ ਸਿਗਰੇਟਾਂ ਬਰਾਮਦ
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਆਏ ਦੋ ਯਾਤਰੀਆਂ ਕੋਲੋਂ 67 ਹਜ਼ਾਰ ਤੋਂ ਵੱਧ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ ਹਨ। ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਯਾਤਰੀ ਕੁਆਲਾਲੰਪੁਰ ਤੋਂ ਏਅਰ ਏਸ਼ੀਆ...
Advertisement
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਆਏ ਦੋ ਯਾਤਰੀਆਂ ਕੋਲੋਂ 67 ਹਜ਼ਾਰ ਤੋਂ ਵੱਧ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ ਹਨ।
Advertisement
ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਯਾਤਰੀ ਕੁਆਲਾਲੰਪੁਰ ਤੋਂ ਏਅਰ ਏਸ਼ੀਆ ਹਵਾਈ ਕੰਪਨੀ ਦੀ ਉਡਾਨ ਏਕੇ 94 ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇ ਸਨ। ਜਾਂਚ ਦੌਰਾਨ ਵਿਦੇਸ਼ੀ ਸਿਗਰੇਟਾਂ ਦੀ ਖੇਪ ਬਰਾਮਦ ਹੋਈ ਹੈ ਜਿਸ ਵਿੱਚ ਲਗਪਗ 67,600 ਸਿਗਰੇਟਾਂ ਸ਼ਾਮਲ ਹਨ ਅਤੇ ਇਸ ਦੀ ਬਾਜ਼ਾਰ ਵਿੱਚ ਕੀਮਤ 11 ਲੱਖ 49 ਹਜ਼ਾਰ ਰੁਪਏ ਹੈ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
