ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਵਾਈ ਅੱਡੇ ’ਤੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 4 ਮਈ ਸਥਾਨਕ ਕਸਟਮ ਵਿਭਾਗ ਨੇ ਇੱਥੇ ਹਵਾਈ ਅੱਡੇ ’ਤੇ ਮਲੇਸ਼ੀਆ ਦੀ ਹਵਾਈ ਉਡਾਣ ਰਾਹੀਂ ਇੱਥੇ ਪੁੱਜੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ...
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 4 ਮਈ

Advertisement

ਸਥਾਨਕ ਕਸਟਮ ਵਿਭਾਗ ਨੇ ਇੱਥੇ ਹਵਾਈ ਅੱਡੇ ’ਤੇ ਮਲੇਸ਼ੀਆ ਦੀ ਹਵਾਈ ਉਡਾਣ ਰਾਹੀਂ ਇੱਥੇ ਪੁੱਜੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਮਲੇਸ਼ੀਆ ਏਅਰਲਾਈਨ ਕੰਪਨੀ ਦੀ ਉਡਾਣ ਰਾਹੀਂ ਕੁਆਲਾਲੰਮਪੁਰ ਤੋਂ ਅੰਮ੍ਰਿਤਸਰ ਪੁੱਜਾ ਸੀ। ਸ਼ੱਕ ਪੈਣ ’ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਦੋਂ ਇਸ ਨੂੰ ਰੋਕਿਆ ਤੇ ਇਸ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਇਸ ਦੇ ਕੋਲੋਂ ਸੱਤ ਕਿਲੋ ਸ਼ੱਕੀ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ ਜੋ ਗਾਂਜਾ ਹੈ ਅਤੇ ਇਸ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਵਿਅਕਤੀ ਦੇ ਖਿਲਾਫ ਐੱਨਡੀਪੀਐੱਸ ਐਕਟ 1985 ਦੀ ਧਾਰਾ 43 ਹੇਠ ਕਾਰਵਾਈ ਕਰਦਿਆਂ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement