DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨਵਤਾ ਦੀ ਸੇਵਾ ਵੱਲ ਵੱਡਾ ਕਦਮ: SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ’ਚ ਲੰਗਰ ਸੇਵਾ ਦੀ ਸ਼ੁਰੂਆਤ

ਪ੍ਰਧਾਨ ਐਡਵੋਕੇਟ ਧਾਮੀ ਨੇ ਅਰਦਾਸ ਉਪਰੰਤ ਕੀਤੀ ਸ਼ੁਰੂਆਤ; ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇਗਾ ਵੱਡਾ ਸਹਾਰਾ

  • fb
  • twitter
  • whatsapp
  • whatsapp
Advertisement

‘ਗੁਰੂ ਕੇ ਲੰਗਰ’ ਦੀ ਮਹਾਨ ਪਰੰਪਰਾ ਨੂੰ ਹਸਪਤਾਲਾਂ ਦੀਆਂ ਬਰੂਹਾਂ ਤੱਕ ਪਹੁੰਚਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਨਿਸ਼ਕਾਮ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਮਾਨਵ ਹਿਤਕਾਰੀ ਕਾਰਜ ਦੀ ਰਸਮੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕਰਕੇ ਕੀਤੀ ਗਈ। ਹਸਪਤਾਲ ਪੁੱਜਣ ’ਤੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਡਾ. ਕਰਮਜੀਤ ਸਿੰਘ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਗੁਰੂ ਸਾਹਿਬਾਨ ਦੇ ਦੱਸੇ ਹੋਏ ‘ਸੇਵਾ ਅਤੇ ਸਿਮਰਨ’ ਦੇ ਮਾਰਗ ’ਤੇ ਚੱਲਦਿਆਂ ਲੋਕਾਈ ਦੇ ਭਲੇ ਲਈ ਤਤਪਰ ਰਹੀ ਹੈ। ਉਨ੍ਹਾਂ ਕਿਹਾ ਕਿ ਦੂਰ-ਦਰਾਡੇ ਤੋਂ ਇਲਾਜ ਲਈ ਆਉਣ ਵਾਲੇ ਲੋੜਵੰਦ ਪਰਿਵਾਰਾਂ ਲਈ ਇਹ ਲੰਗਰ ਸੇਵਾ ਇੱਕ ਵੱਡਾ ਧਰਵਾਸ ਸਾਬਤ ਹੋਵੇਗੀ। ਇਸ ਉਪਰਾਲੇ ਲਈ ਉਨ੍ਹਾਂ ਹਸਪਤਾਲ ਪ੍ਰਬੰਧਨ ਦਾ ਵੀ ਧੰਨਵਾਦ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਕਈ ਪ੍ਰਮੁੱਖ ਮੈਂਬਰ ਅਤੇ ਹਸਪਤਾਲ ਦਾ ਸਟਾਫ਼ ਵਿਸ਼ੇਸ਼ ਤੌਰ ’ਤੇ ਮੌਜੂਦ ਸੀ।

Advertisement

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਡਾ. ਕਰਮਜੀਤ ਸਿੰਘ, ਬੀਬੀ ਨਵਕਿਰਨ ਕੌਰ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਬਲਵਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।

Advertisement

Advertisement
×