DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ: ਜਥੇਦਾਰ ਗੜਗੱਜ

ਜਥੇਦਾਰ ਗੜਗੱਜ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

  • fb
  • twitter
  • whatsapp
  • whatsapp
featured-img featured-img
ਜਸਵੰਤ ਸਿੰਘ ਖਾਲੜਾ ਦੀ ਫਾਈਲ ਫੋਟੋ।
Advertisement

ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਸਤੰਬਰ ਨੂੰ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ - ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ, ਦੇ ਪਾਵਨ ਅਸਥਾਨ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਆਰੰਭਤਾ ਕਰ ਰਹੇ ਹਾਂ ਤਾਂ ਉੱਥੇ ਹੀ ਸਾਡੇ ਲਈ ਇਹ ਵੀ ਜ਼ਰੂਰੀ ਹੈ ਕਿ 6 ਸਤੰਬਰ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਵਿੱਚ ਸਰਕਾਰੀ ਜਬਰ ਤਹਿਤ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਦੇ ਵਾਰਿਸ ਭਾਈ ਖਾਲੜਾ ਨੂੰ ਵੀ ਜ਼ਰੂਰ ਯਾਦ ਕਰੀਏ।

Advertisement

ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਇਸ ਵਾਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

Advertisement

ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਭਾਈ ਖਾਲੜਾ ਦੀ ਯਾਦ ਵਿੱਚ ਹੁਣ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਜੋ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਈ ਜਾਣੀ ਹੈ, ਉਸ ਲਈ ਵੀ ਜ਼ਮੀਨ ਲੱਭਣ ਦਾ ਕੰਮ ਚੱਲ ਰਿਹਾ ਹੈ ਅਤੇ ਯਾਦਗਾਰ ਦਾ ਕਾਰਜ ਵੀ ਛੇਤੀ ਹੀ ਸ਼ੁਰੂ ਹੋਵੇਗਾ।

Advertisement
×