ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

ਜਥੇਦਾਰੀ ਗਿਆਨੀ ਰਘਬੀਰ ਨੂੰ ਅਕਾਲੀ ਸਰਕਾਰ ਵੇਲੇ ਹੋਈਆਂ ਗ਼ਲਤੀਆਂ ਸਬੰਧੀ ਖਿਮਾ ਲਈ ਪੱਤਰ ਸੌਂਪਿਆ
ਸ੍ਰੀ ਅਕਾਲੀ ਤਖ਼ਤ ਵਿਖੇ ਅਰਦਾਸ ਕਰਦੇ ਹੋਏ ਅਕਾਲੀ ਆਗੂ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 1 ਜੁਲਾਈ

Advertisement

ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਆਗੂਆਂ ਦੇ ਧੜੇ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਹੈ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਸਰਕਾਰ ਵੇਲੇ ਹੋਈਆਂ ਗ਼ਲਤੀਆਂ ਸਬੰਧੀ ਖਿਮਾ ਲਈ ਪੱਤਰ ਦਿੱਤਾ। ਜਥੇਦਾਰ ਨੂੰ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਚਰਨਜੀਤ ਸਿੰਘ ਬਰਾੜ, ਕਰਨੈਲ ਸਿੰਘ ਪੰਜੋਲੀ ਤੇ ਹੋਰ ਆਗੂ ਸ਼ਾਮਲ ਸਨ। ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਇੱਕ ਪੱਤਰ ਦਿੱਤਾ, ਜਿਸ ਵਿੱਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਬਾਰੇ ਅਕਾਲੀ ਸਰਕਾਰ ਉਸ ਵੇਲੇ ਕੋਈ ਸਹੀ ਫੈਸਲਾ ਲੈਣ ਵਿੱਚ ਅਸਫਲ ਰਹੀ ਸੀ।

Advertisement