ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ...
ਫੋਟੋ ਵਿਸ਼ਾਲ ਕੁਮਾਰ
Advertisement
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਗੁਰੂ ਘਰ ਪੁੱਜੀ ਹੈ।
ਇਸ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਜਲੌਅ ਸਜਾਏ ਗਏ ਸਨ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ, ਜੋ ਕਿ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸ਼ਾਮ ਵੇਲੇ ਦੀਪ ਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।
ਇਸ ਦੌਰਾਨ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਵੀ ਦੀਪਮਾਲਾ ਕੀਤੀ ਗਈ ਹੈ। ਬੀਤੇ ਕੱਲ ਸ਼ਹਿਰ ਦੇ ਪੁਰਾਤਨ ਚਾਰ ਦੀਵਾਰੀ ਦੇ ਅੰਦਰ ਬਣੇ ਇਤਿਹਾਸਿਕ ਦਰਵਾਜ਼ਿਆਂ ਵਾਲੇ ਮਾਰਗ ਵਿੱਚ ਨਗਰ ਕੀਰਤਨ ਵਿੱਚ ਸਜਾਇਆ ਗਿਆ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਸੀ।
ਫੋਟੋ ਵਿਸ਼ਾਲ ਕੁਮਾਰ
ਪ੍ਰਬੰਧਕਾਂ ਦੇ ਮੁਤਾਬਕ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਬੀਤੇ ਕੱਲ ਹੀ ਇੱਥੇ ਪੁੱਜ ਰਹੀ ਹੈ। ਉਨ੍ਹਾਂ ਆਖਿਆ ਕਿ ਅੱਜ ਗੁਰਪੁਰਬ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਵਿਖੇ ਵਿਸ਼ੇਸ਼ ਪਕਵਾਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸੰਗਤ ਦੀ ਭਾਰੀ ਆਮਦ ਦੇ ਕਾਰਨ ਸਮੁੱਚੀ ਪਰਿਕਰਮਾ ਲਗਭਗ ਭਰੀ ਹੋਈ ਹੈ।
ਸ਼ਰਧਾਲੂਆਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਅਤੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੈਲੀਕਾਪਟਰ ਰਾਹੀਂ ਗੁਰੂ ਘਰ ਦੇ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਹੈ।
Advertisement
Show comments