DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ

ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ ਹੋਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ...

  • fb
  • twitter
  • whatsapp
  • whatsapp
Advertisement
ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ ਹੋਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵਾਸਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਹਨ।

ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਜਾਰੀ ਹੈ। ਸਖਤ ਗਰਮੀ ਦੇ ਬਾਵਜੂਦ ਦੂਰ ਦੁਰਾਡੇ ਤੋਂ ਸੰਗਤ ਦਰਸ਼ਨ ਕਰਨ ਲਈ ਪੁੱਜੀ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਗਰਮੀ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੱਖ-ਵੱਖ ਪਾਸੇ ਛਬੀਲਾਂ ਤੇ ਵਿਸ਼ੇਸ਼ ਠੰਡੇ ਮਿੱਠੇ ਜਲ ਪ੍ਰਬੰਧ ਕੀਤਾ ਗਿਆ ਹੈ।

ਇਸ ਸਬੰਧ ਵਿੱਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਮੁੱਖ ਸਮਾਗਮ ਗੁਰਦੁਆਰਾ ਰਾਮਸਰ ਵਿਖੇ ਆਯੋਜਿਤ ਕੀਤੇ ਗਏ। ਗੁਰਦੁਆਰਾ ਰਾਮਸਰ ਵਿਖੇ ਅਤੇ ਗੁਰਦੁਆਰਾ ਸ਼ਹੀਦਾਂ ਵਿਖੇ ਵੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਹਨ। ਇਸੇ ਤਰ੍ਹਾਂ ਗੁਰਦੁਆਰਾ ਸੰਤੋਖਸਰ ਵਿਖੇ ਵੀ ਸ਼ਹੀਦੀ ਸਮਾਗਮ ਮਨਾਇਆ ਜਾ ਰਿਹਾ।

Advertisement

ਇਸ ਸਬੰਧ ਵਿੱਚ ਸ਼ਹਿਰ ਵਿੱਚ ਵੱਖ ਵੱਖ ਗੁਰਦੁਆਰਿਆਂ ਵਿੱਚ ਵੀ ਸਮਾਗਮ ਕੀਤੇ ਗਏ ਹਨ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਛਬੀਲਾਂ ਲਾਈਆਂ ਗਈਆਂ ਹਨ। ਸ਼ਹੀਦੀ ਪੁਰਬ ਨੂੰ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜੱਥਾ ਪਾਕਿਸਤਾਨ ਸਿੱਖ ਗੁਰਧਾਮਾਂ ਦੀ ਯਾਤਰਾ ਤੇ ਵੀ ਗਿਆ ਹੋਇਆ ਹੈ, ਜੋ ਅੱਜ ਸ਼ਹੀਦੀ ਪੁਰਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਏਗਾ ਅਤੇ ਭਲਕੇ 19 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।
Advertisement
Advertisement
×