DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ਼ਰਧਾਲੂਆਂ ਵੱਲੋਂ ਪਾਵਨ ਸਰੋਵਰ ’ਚ ਇਸ਼ਨਾਨ; ਲੰਗਰ ਹਾਲ ’ਚ ਵਿਸ਼ੇਸ ਪਕਵਾਨਾਂ ਦਾ ਪ੍ਰਬੰਧ; ਲੋਕਾਂ ਨੇ ਵੀ ਸ਼ਹਿਰ ਵਿੱਚ ਵੱਖ ਵੱਖ ਥਾਈਂ ਲੰਗਰ ਲਾਏ
  • fb
  • twitter
  • whatsapp
  • whatsapp
featured-img featured-img
ਸ਼ਰਧਾਲੂ ਵਿਸਾਖੀ ਮੌਕੇ ਹਰਿਮੰਦਰ ਸਾਹਿਬ ਵਿਖੇ ਸਰੋਵਰ ’ਚ ਇਸ਼ਨਾਨ ਕਰਦੇ ਹੋਏ। ਫੋੋਟੋ: ਏਐੱਨਆਈ ਵੀਡੀਓ ਗਰੈਬ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਅਪਰੈਲ

Advertisement

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਖਾਲਸਾ ਸਾਜਨਾ ਦਿਵਸ, ਵਿਸਾਖੀ ਤੇ ਐਤਵਾਰ ਇਕੱਠੇ ਹੋਣ ਕਾਰਨ ਅੱਜ ਇੱਥੇ ਸੰਗਤਾਂ ਦੀ ਭਾਰੀ ਆਮਦ ਹੈ। ਸ਼ਰਧਾਲੂ ਪਾਵਨ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ ਅਤੇ ਗੁਰਬਾਣੀ ਦੇ ਕੀਰਤਨ ਦਾ ਵੀ ਆਨੰਦ ਲੈ ਰਹੇ ਹਨ।

ਇਸ ਪਾਵਨ ਉਤਸਵ ਮੌਕੇ ਸ੍ਰੀ ਅਕਾਲ ਤਖਤ ਵਿਖੇ ਵੱਡੀ ਗਿਣਤੀ ਵਿੱਚ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਕੀਤਾ ਗਿਆ ਹੈ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਹੋਵੇਗਾ। ਰਾਤ ਨੂੰ ਦੀਪ ਮਾਲਾ ਹੋਵੇਗੀ ਅਤੇ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਜਿਵੇਂ ਹੀ ਕਿਵਾੜ ਖੁੱਲ੍ਹੇ ਹਨ ਅਤੇ ਗੁਰੂ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਉਸ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਆ ਰਹੀਆਂ ਹਨ ਅਤੇ ਇਸ ਵੇਲੇ ਤੱਕ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

ਵਿਸਾਖੀ ਮੌਕੇ ਹਰਿਮੰਦਰ ਸਾਹਿਬ ਵਿਖੇ ਇਸ਼ਨਾਨ ਕਰਦੇ ਸਿੱਖ ਸ਼ਰਧਾਲੂ। ਫੋਟੋ: ਵਿਸ਼ਾਲ ਕੁਮਾਰ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਅੱਜ ਦੇ ਦਿਵਸ ਲਈ ਮਿੱਠੇ ਪਕਵਾਨ ਸਮੇਤ ਵਿਸ਼ੇਸ਼ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਸੰਗਤਾਂ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਲੰਗਰ ਵੀ ਲਾਏ ਗਏ ਹਨ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਅਤੇ ਗੁਰਬਾਣੀ ਦੇ ਕੀਰਤਨ ਤੋਂ ਇਲਾਵਾ ਲੰਗਰ ਵੀ ਲਾਏ ਗਏ ਹਨ।

Advertisement
×