DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰੈਕਟਰ ਦੀ ਲਪੇਟ ’ਚ ਆਉਣ ਨਾਲ ਇੱਕ ਮੋਟਰਸਾਈਕਲ ਚਾਲਕ ਦੀ ਮੌਤ

ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਗੁਰਿੰਦਰ ਸਿੰਘ ਉਰਫ਼ ਜੁਗਨੂੰ (40) ਵਾਸੀ ਕਲਸ ਦੇ ਤੌਰ 'ਤੇ ਕੀਤੀ ਗਈ ਹੈ। ਮਾਮਲੇ ਦੇ ਜਾਂਚ ਅਧਿਕਾਰੀ, ਥਾਣਾ ਸਰਾਏ ਅਮਾਨਤ ਖ਼ਾਂ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਗੁਰਿੰਦਰ ਸਿੰਘ ਉਰਫ਼ ਜੁਗਨੂੰ (40) ਵਾਸੀ ਕਲਸ ਦੇ ਤੌਰ 'ਤੇ ਕੀਤੀ ਗਈ ਹੈ।

ਮਾਮਲੇ ਦੇ ਜਾਂਚ ਅਧਿਕਾਰੀ, ਥਾਣਾ ਸਰਾਏ ਅਮਾਨਤ ਖ਼ਾਂ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਿੰਦਰ ਸਿੰਘ ਆਪਣੇ ਪਿੰਡ ਕਲਸ ਦੇ ਲਾਗੇ ਮੋਟਰਸਾਈਕਲ 'ਤੇ ਕਿਧਰੇ ਜਾ ਰਿਹਾ ਸੀ, ਤਾਂ ਉਸ ਨੂੰ ਇੱਕ ਤੇਜ਼ ਰਫ਼ਤਾਰ ਟਰੈਕਟਰ ਚਾਲਕ ਨੇ ਆਪਣੀ ਚਪੇਟ ਵਿੱਚ ਲੈ ਲਿਆ। ਗੁਰਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦਾਖ਼ਲ ਕਰਨ ਤੋਂ ਪਹਿਲਾਂ ਹੀ ਮ੍ਰਿਤਕ ਕਰਾਰ ਦਿੱਤਾ।

Advertisement

ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਟਰੈਕਟਰ ਚਾਲਕ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲੀਸ ਨੇ ਬੀ.ਐੱਨ.ਐੱਸ. (BNS) ਦੀ ਦਫ਼ਾ 281, 106 (1), 125, 32, 4 (3) ਅਧੀਨ ਇੱਕ ਕੇਸ ਦਰਜ ਕੀਤਾ ਹੈ। ਹਾਦਸੇ ਵਿੱਚ ਮ੍ਰਿਤਕ ਦੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਇਆ ਹੈ।

Advertisement

Advertisement
×