ਲੁਟੇਰਿਆਂ ਦੀ ਗੋਲੀ ਨਾਲ ਰਾਹਗੀਰ ਜ਼ਖ਼ਮੀ : The Tribune India

ਲੁਟੇਰਿਆਂ ਦੀ ਗੋਲੀ ਨਾਲ ਰਾਹਗੀਰ ਜ਼ਖ਼ਮੀ

ਦੁਕਾਨਦਾਰ ਨੂੰ ਲੁੱਟਣ ਆਏ ਸੀ ਲੁਟੇਰੇ; ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਸਹਿਮ

ਲੁਟੇਰਿਆਂ ਦੀ ਗੋਲੀ ਨਾਲ ਰਾਹਗੀਰ ਜ਼ਖ਼ਮੀ

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 31 ਜਨਵਰੀ

ਸਥਾਨਕ ਗੇਟ ਹਕੀਮਾਂ ਥਾਣੇ ਅਧੀਨ ਕਟੜਾ ਕਰਮ ਸਿੰਘ ਇਲਾਕੇ ਵਿੱਚ ਬੀਤੀ ਦੇਰ ਰਾਤ ਤਿੰਨ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਨੇ ਕਰਿਆਨਾ ਸਟੋਰ ਦੇ ਮਾਲਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।

ਪੀੜਤ ਵਿਅਕਤੀ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਦਸੀ ਗਈ ਹੈ, ਜਿਸ ਦੇ ਵਿਰੋਧ ਕਾਰਨ ਲੁਟੇਰੇ ਦੁਕਾਨ ਤੋਂ ਭੱਜ ਗਏ। ਲੁਟੇਰਿਆਂ ਨੇ ਭੱਜਦੇ ਸਮੇਂ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇੱਕ ਰਾਹਗੀਰ ਗੋਪਾਲ ਕ੍ਰਿਸ਼ਨ ਵਾਸੀ ਮਸਤਗੜ੍ਹ, ਨਮਕ ਮੰਡੀ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਵਾਸਤੇ ਨਿੱਜੀ ਹਸਪਤਾਲ ਲਿਜਾਇਆ ਗਿਆ।

ਪੁਲੀਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਗੇਟ ਹਕੀਮਾਂ ਥਾਣੇ ਦੇ ਐਸਐਚਓ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਦੋ ਟੀਮਾਂ ਮੁਲਜ਼ਮਾਂ ਬਾਰੇ ਕੁਝ ਸੁਰਾਗ ਲੱਭਣ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀਆਂ ਹਨ।

ਜਾਣਕਾਰੀ ਅਨੁਸਾਰ ਰਾਤ ਕਰੀਬ 10.30 ਵਜੇ ਜਦੋਂ ਰਾਕੇਸ਼ ਕੁਮਾਰ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤਾਂ ਤਿੰਨ ਅਣਪਛਾਤੇ ਹਥਿਆਰਬੰਦ ਲੁਟੇਰੇ ਦੁਕਾਨ ਅੰਦਰ ਦਾਖਲ ਹੋ ਗਏ। ਉਸ ਵੱਲ ਪਿਸਤੌਲ ਤਾਣ ਕੇ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਕੀਮਤੀ ਸਾਮਾਨ ਅਤੇ ਨਕਦੀ ਦੇਣ ਲਈ ਕਿਹਾ।

ਰਾਕੇਸ਼ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨਾਲ ਝਗੜਾ ਕੀਤਾ। ਜਦੋਂ ਰੌਲਾ ਰੱਪਾ ਪਿਆ ਤਾਂ ਲੁਟੇਰੇ ਭੱਜ ਗਏ। ਰਾਕੇਸ਼ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੋਰਾਨ ਇਕ ਗੋਲੀ ਇੱਕ ਰਾਹਗੀਰ ਗੋਪਾਲ ਕ੍ਰਿਸ਼ਨ ਦੇ ਢਿੱਡ ਵਿੱਚ ਲੱਗ ਗਈ ਜਦਕਿ ਰਾਕੇਸ਼ ਵਾਲ ਵਾਲ ਬਚ ਗਿਆ। ਜ਼ਖਮੀ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਗਈ ਹੈ। ਪੁਲੀਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਧਾਰਾ 307, 379-ਬੀ, 511 ਅਤੇ ਅਸਲਾ ਐਕਟ ਦੀ ਧਾਰਾ 25/27 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All