ਭਾਈ ਵੀਰ ਸਿੰਘ ਦੇ ਜਨਮ ਦਿਵਸ ਮੌਕੇ ਅਧਿਆਤਮਕ ਮਾਹੌਲ ਸਿਰਜਿਆ : The Tribune India

ਭਾਈ ਵੀਰ ਸਿੰਘ ਦੇ ਜਨਮ ਦਿਵਸ ਮੌਕੇ ਅਧਿਆਤਮਕ ਮਾਹੌਲ ਸਿਰਜਿਆ

ਭਾਈ ਵੀਰ ਸਿੰਘ ਦੇ ਜਨਮ ਦਿਵਸ ਮੌਕੇ ਅਧਿਆਤਮਕ ਮਾਹੌਲ ਸਿਰਜਿਆ

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਵਸ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ। -ਫੋਟੋ: ਵਿਸ਼ਾਲ ਕੁਮਾਰ

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 6 ਦਸੰਬਰ

ਡਾ. ਭਾਈ ਵੀਰ ਸਿੰਘ ਜੀ ਦਾ 150ਵਾਂ ਜਨਮ ਦਿਨ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਭਾਈ ਵੀਰ ਸਿੰਘ ਨਿਵਾਸ ਅਸਥਾਨ, ਅੰਮ੍ਰਿਤਸਰ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਫੁੱਲਾਂ, ਲੜੀਆਂ ਅਤੇ ਰੌਸ਼ਨੀਆਂ ਨਾਲ ਸਜੇ ਭਾਈ ਵੀਰ ਸਿੰਘ ਮੈਮੋਰੀਅਲ ਹਾਲ ਅਤੇ ਭਾਈ ਵੀਰ ਸਿੰਘ ਨਿਵਾਸ ਅਸਥਾਨ ’ਤੇ ਅੱਜ ਸਾਰਾ ਦਿਨ ਅਧਿਆਤਮਕ ਮਾਹੌਲ ਬਣਿਆ ਰਿਹਾ। ਇਸ ਮੌਕੇ ਭਾਈ ਸਾਹਿਬ ਦੇ ਜੀਵਨ, ਫ਼ਲਸਫ਼ੇ, ਸਾਹਿਤਕ ਪ੍ਰਾਪਤੀਆਂ ਅਤੇ ਉਨ੍ਹਾਂ ਵੱਲੋਂ ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ।

ਸਵੇਰ ਸਮੇਂ ਸਹਿਜ ਪਾਠ ਦੇ ਭੋਗ ਉਪਰੰਤ ਮੈਮੋਰੀਅਲ ਹਾਲ ਦੇ ਗ੍ਰੰਥੀ ਭਾਈ ਜਸਬੀਰ ਸਿੰਘ ਨੇ ਧਾਰਮਿਕ ਰਸਮਾਂ ਨਿਭਾਈਆਂ ਅਤੇ ਸਿੱਖ ਜਗਤ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਗਿਆਨੀ ਜਗਤਾਰ ਸਿੰਘ ਨੇ ਕਥਾ ਦੌਰਾਨ ਭਾਈ ਸਾਹਿਬ ਦੀ ਸਾਹਿਤਕ ਸਾਧਨਾ ਉਪਰ ਰੌਸ਼ਨੀ ਪਾਉਂਦਿਆਂ ਕਿਹਾ ਕਿ ਭਾਈ ਵੀਰ ਸਿੰਘ ਦੇ ਨਿਵਾਸ ਅਸਥਾਨ ਦੇ ਦਰਸ਼ਨ ਕਰਨ ਤੋਂ ਬਾਅਦ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦਾ ਜੀਵਨ ਕਿਸੇ ਰਾਜਾ ਜੋਗੀ ਵਰਗਾ ਰਿਹਾ ਹੋਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਸਮਰੱਥ ਹੋਣ ਦੇ ਬਾਵਜੂਦ ਉਹ ਦੁਨਿਆਵੀ ਪ੍ਰਾਪਤੀਆਂ ਤੋਂ ਨਿਰਲੇਪ ਰਹਿਣ ਵਿਚ ਯਕੀਨ ਰੱਖਦੇ ਸਨ। ਹਜ਼ੂਰੀ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਆਪਣੀ ਕਥਾ ਦਾ ਆਧਾਰ ਭਾਈ ਸਾਹਿਬ ਦੀਆਂ ਲਿਖਤਾਂ ਨੂੰ ਬਣਾਇਆ।

ਭਾਈ ਸਾਹਿਬ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ

ਆਨਰੇਰੀ ਡਾਇਰੈਕਟਰ, ਭਾਈ ਵੀਰ ਸਿੰਘ ਨਿਵਾਸ ਅਸਥਾਨ ਡਾ. ਸੁਖਬੀਰ ਕੌਰ ਮਾਹਲ ਨੇ ਭਾਈ ਸਾਹਿਬ ਦੀਆਂ ਕਵਿਤਾਵਾਂ ਦੇ ਹਵਾਲੇ ਨਾਲ ਉਨ੍ਹਾਂ ਦੇ ਜੀਵਨ, ਪਰਿਵਾਰ, ਸਾਹਿਤਕ ਕਾਰਜਾਂ, ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵੱਲੋਂ ਸਿੱਖੀ ਜੀਵਨ ਜਾਚ ਅਤੇ ਸਿੱਖ ਇਤਿਹਾਸ ਦੇ ਪੁਨਰ ਸਿਰਜਣ ਵਿਚ ਪਾਏ ਯੋਗਦਾਨ ਬਾਰੇ ਚਰਚਾ ਕੀਤੀ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਇਸ ਅਸਥਾਨ ਨਾਲ ਜੁੜਨ ਅਤੇ ਭਾਈ ਸਾਹਿਬ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ। ਸਮਾਗਮ ਦੇ ਆਯੋਜਨ ਲਈ ਸਿਮਰਨ ਕੁਟੀਆ ਨਾਲ ਜੁੜੀ ਸੰਗਤ ਵਿਸ਼ੇਸ਼ ਕਰਕੇ ਬੀਬੀ ਭਜਨ ਕੌਰ ਦਾ ਧੰਨਵਾਦ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All