ਦਰਬਾਰ ਸਾਹਿਬ ਕੰਪਲੈਕਸ ਵਿੱਚ ਬੱਚੀ ਦੀ ਲਾਸ਼ ਰੱਖ ਕੇ ਗਾਇਬ ਹੋਈ ਔਰਤ : The Tribune India

ਦਰਬਾਰ ਸਾਹਿਬ ਕੰਪਲੈਕਸ ਵਿੱਚ ਬੱਚੀ ਦੀ ਲਾਸ਼ ਰੱਖ ਕੇ ਗਾਇਬ ਹੋਈ ਔਰਤ

ਦਰਬਾਰ ਸਾਹਿਬ ਕੰਪਲੈਕਸ ਵਿੱਚ ਬੱਚੀ ਦੀ ਲਾਸ਼ ਰੱਖ ਕੇ ਗਾਇਬ ਹੋਈ ਔਰਤ

ਬੱਚੀ ਨੂੰ ਗੋਦੀ ਚੁੱਕੀ ਜਾਂਦੀ ਮੁਲਜ਼ਮ ਔਰਤ ਦੀ ਸੀਸੀਟੀਵੀ ਫੁਟੇਜ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 12 ਅਗਸਤ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੀਤੀ ਸ਼ਾਮ ਇੱਕ ਔਰਤ ਪੰਜ-ਛੇ ਸਾਲਾਂ ਦੀ ਇੱਕ ਬੱਚੀ ਦੀ ਲਾਸ਼ ਰੱਖ ਕੇ ਗਾਇਬ ਹੋ ਗਈ। ਪੁਲੀਸ ਨੇ ਇਸ ਸਬੰਧ ਵਿੱਚ ਰਾਜਪੁਰਾ ਤੋਂ ਇੱਕ ਸ਼ੱਕੀ ਔਰਤ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ, ਪਰ ਹਾਲੇ ਪੁਸ਼ਟੀ ਨਹੀਂ ਹੋਈ ਹੈ ਕਿ ਬੱਚੀ ਇਸੇ ਔਰਤ ਦੀ ਹੈ। ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਮਹਿੰਦਰ ਕੌਰ ਵਜੋਂ ਹੋਈ ਹੈ, ਜੋ ਯਮੁਨਾ ਨਗਰ ਦੀ ਰਹਿਣ ਵਾਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਕੌਰ ਦੇ ਪਤੀ ਕੁਲਵਿੰਦਰ ਸਿੰਘ ਨੇ ਪੁਲੀਸ ਕੋਲ ਇਹ ਸ਼ਿਕਾਇਤ ਦਰਜ ਕਰਵਾਈ ਹੈ ਕਿ ਝਗੜੇ ਤੋਂ ਬਾਅਦ ਮਹਿੰਦਰ ਕੌਰ ਬੀਤੀ 9 ਅਗਸਤ ਨੂੰ ਉਸ ਦੇ ਦੋਵੇਂ ਬੱਚਿਆਂ ਨੂੰ ਲੈ ਕੇ ਕਿਤੇ ਚਲੀ ਗਈ ਹੈ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਇਸ ਦੀ ਸੂਚਨਾ ਪੁਲੀਸ ਨੂੰ ਦੇਣ ਮਗਰੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਗੁਰਦੁਆਰਾ ਕੰਪਲੈਕਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਘੋਖੀ, ਜਿਸ ਵਿੱਚ ਇਸ ਬੱਚੀ ਨਾਲ ਇੱਕ ਔਰਤ ਵੀ ਦਿਖਾਈ ਦੇ ਰਹੀ ਹੈ। ਇਹ ਔਰਤ ਬੱਚੀ ਦਾ ਮੂੰਹ ਸਿਰ ਲਪੇਟ ਕੇ ਉਸ ਨੂੰ ਗੋਦੀ ਵਿੱਚ ਚੁੱਕ ਕੇ ਗੁਰਦੁਆਰੇ ਵਿੱਚ ਵੜਦੀ ਦਿਖਾਈ ਦੇ ਰਹੀ ਹੈ। ਇਸ ਨਾਲ ਇੱਕ ਹੋਰ ਬੱਚਾ ਵੀ ਦਿਖਾਈ ਦੇ ਰਿਹਾ ਹੈ। ਪਟਿਆਲਾ ਦੇ ਐੱਸਐੱਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਮੁਢਲੀ ਪੁੱਛ-ਪੜਤਾਲ ਮਗਰੋਂ ਉਕਤ ਔਰਤ ਨੂੰ ਅੰਮ੍ਰਿਤਸਰ ਪੁਲੀਸ ਕੋਲ ਸੌਂਪ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦੇ ਡੀਸੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਮਗਰੋਂ ਹੀ ਬੱਚੀ ਦੀ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਇਸ ਦੌਰਾਨ ਪੁਲੀਸ ਵੱਲੋਂ ਮਹਿੰਦਰ ਕੌਰ ਤੇ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੁੱਛ-ਗਿੱਛ ਵਾਸਤੇ ਸੱਦਿਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...