ਮੈਡੀਕਲ ਫੀਸਾਂ ਵਿਚ ਵਾਧੇ ਖ਼ਿਲਾਫ਼ ‘ਆਪ’ ਵਲੋਂ ਸੋਨੀ ਦੇ ਘਰ ਨੇੜੇ ਧਰਨਾ

ਮੈਡੀਕਲ ਫੀਸਾਂ ਵਿਚ ਵਾਧੇ ਖ਼ਿਲਾਫ਼ ‘ਆਪ’ ਵਲੋਂ ਸੋਨੀ ਦੇ ਘਰ ਨੇੜੇ ਧਰਨਾ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਜੂਨ

ਪੰਜਾਬ ਸਰਕਾਰ ਵਲੋਂ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਫੀਸਾਂ ਵਿਚ ਕੀਤੇ ਵਾਧੇ ਖ਼ਿਲਾਫ਼ ਅੱਜ ਇਥੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵਲੋਂ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਦੇ ਘਰ ਨੇੜੇ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਜੂਨੀਅਰ ਅਤੇ ਸੀਨੀਅਰ ਰੈਜ਼ੀਡੈਂਟ ਡਾਕਟਰਾਂ ਵਲੋਂ ਵੀ ਕਾਲੇ ਬਿੱਲੇ ਲਾ ਕੇ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ, ਯੂਥ ਵਿੰਗ ਦੇ ਇੰਚਾਰਜ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਆਦਿ ਨੇ ਧਰਨੇ ਦੀ ਅਗਵਾਈ ਕੀਤੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All