DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

AAP Sarpanch Shot Dead: ਤਰਨ ਤਾਰਨ ਵਿੱਚ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਦੋ ਮਹੀਨਿਆਂ ਵਿੱਚ ਦੂਜੀ ਵੱਡੀ ਵਾਰਦਾਤ; ਸਿਆਸਤਦਾਨਾਂ ਵਿੱਚ ਦਹਿਸ਼ਤ ਦਾ ਮਾਹੌਲ

  • fb
  • twitter
  • whatsapp
  • whatsapp
featured-img featured-img
'ਆਪ' ਸਰਪੰਚ ਹਰਬਰਿੰਦਰ ਸਿੰਘ ਦੀ ਫਾਈਲ ਫੋਟੋ।
Advertisement

ਆਮ ਆਦਮੀ ਪਾਰਟੀ ਦੇ ਪਿੰਡ ਠੱਠੀਆਂ ਮਹੰਤਾਂ ਦੇ 40 ਸਾਲਾ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਜਰਮਨਦੀਪ ਸਿੰਘ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3.15 ਵਜੇ ਪਿੰਡ ਸ਼ੇਰੋਂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਪਿੰਡ ਇੱਕ-ਦੂਜੇ ਤੋਂ ਲਗਪਗ ਛੇ ਕਿਲੋਮੀਟਰ ਦੀ ਦੂਰੀ 'ਤੇ ਹਨ।

ਇਸ ਘਟਨਾ ਨੇ ਜਨਤਾ ਅਤੇ ‘ਆਪ’ ਦੇ ਹੇਠਲੇ ਪੱਧਰ ਦੇ ਸਿਆਸਤਦਾਨਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਕਿਉਂਕਿ ਦੋ ਮਹੀਨਿਆਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਵਾਰਦਾਤ ਹੈ। ਇਸ ਤੋਂ ਪਹਿਲਾਂ ਪੰਜ ਜਨਵਰੀ ਨੂੰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ‘ਆਪ’ ਸਰਪੰਚ ਜਰਮਲ ਸਿੰਘ ਦਾ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Advertisement

ਹਰਬਰਿੰਦਰ ਸਿੰਘ ਆਪਣੇ ਪਿੱਛੇ 10 ਸਾਲ ਤੋਂ ਘੱਟ ਉਮਰ ਦੇ ਦੋ ਪੁੱਤਰ ਛੱਡ ਗਏ ਹਨ। ਉਹ ਇੱਕ ਆੜ੍ਹਤੀ ਸੀ ਅਤੇ ਉਨ੍ਹਾਂ ਕੋਲ ਵਾਹੀਯੋਗ ਜ਼ਮੀਨ ਵੀ ਸੀ। ਮ੍ਰਿਤਕ ਆਪਣੇ ਰਿਸ਼ਤੇਦਾਰ ਗੁਰਸੇਵਕ ਸਿੰਘ ਦੇ ਵਿਆਹ ਵਿੱਚ ਸ਼ਾਮਲ ਹੋਣ ਗਿਆ ਸੀ, ਜਦੋਂ ਮੋਟਰਸਾਈਕਲ ਸਵਾਰ ਤਿੰਨ ਹਮਲਾਵਰ ਉੱਥੇ ਪਹੁੰਚੇ।

Advertisement

ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾਵਰਾਂ ਕੋਲ ਪਿਸਤੌਲ ਸਨ ਅਤੇ ਉਨ੍ਹਾਂ ਨੇ ਸਰਪੰਚ ਨੂੰ ਗੋਲੀ ਮਾਰ ਦਿੱਤੀ। ਕੋਲ ਖੜ੍ਹੇ ਜਰਮਨਦੀਪ ਸਿੰਘ ਨੇ ਜਵਾਬੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਪਰ ਇੱਕ ਹਮਲਾਵਰ ਨੇ ਉਸ ਨੂੰ ਜ਼ਖਮੀ ਕਰ ਦਿੱਤਾ। ਗੋਲੀਆਂ ਚਲਾ ਕੇ ਹਮਲਾਵਰ ਫਰਾਰ ਹੋ ਗਏ।

ਚਸ਼ਮਦੀਦ ਕੁਲਵੰਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਡਿਜ਼ਾਈਨਰ ਸੂਟ ਪਾਏ ਹੋਏ ਸਨ ਅਤੇ ਉਨ੍ਹਾਂ ਨੇ ਲੁਕਣ ਜਾਂ ਚੁੱਪਚਾਪ ਭੱਜਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਘਟਨਾ ਨਾਲ ਭਗਦੜ ਮੱਚ ਗਈ ਅਤੇ ਲੋਕ ਗੋਲੀਬਾਰੀ ਤੋਂ ਬਚਣ ਲਈ ਇਧਰ-ਉਧਰ ਭੱਜੇ।

ਪੁਲੀਸ ਅਧਿਕਾਰੀ ਘਟਨਾ ਦੇ 20 ਮਿੰਟ ਬਾਅਦ ਮੌਕੇ 'ਤੇ ਪਹੁੰਚੇ। ਦੱਸਣਯੋਗ ਹੈ ਕਿ ਤਿੰਨ ਜਨਵਰੀ ਨੂੰ ਮੋਗਾ ਦੇ ਪਿੰਡ ਭਿੰਡਰ ਕਲਾਂ ਵਿੱਚ ਕਾਂਗਰਸੀ ਆਗੂ ਉਮਰਸਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Advertisement
×