ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 13 ਜੂਨ
ਪੁਲੀਸ ਨੇ ਗਸ਼ਤ ਦੌਰਾਨ ਫਤਿਹਗੜ੍ਹ ਚੂੜੀਆਂ ਮੋੜ ’ਤੇ ਵਾਹਣਾਂ ਦੀ ਚੈਕਿੰਗ ਦੌਰਾਨ 2 ਮੋਟਰਸਾਈਕਲ ਚਾਲਕਾਂ ਗੁਰਸ਼ਰਨਜੀਤ ਸਿੰਘ ਵਾਸੀ ਪਿੰਡ ਬੋਰੀਬਲ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਹਾਲ ਨਵੀਂ ਅਬਾਦੀ ਅੰਮ੍ਰਿਤਸਰ ਤੇ ਰਣਜੀਤ ਸਿੰਘ ਵਾਸੀ ਪਿੰਡ ਬੱਲ ਖੁਰਦ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਕੰਨਟੋਨਮੈਂਟ ਦੀ ਪੁਲੀਸ ਨੇ ਗੁਰਦੀਪ ਸਿੰਘ ਉਰਫ਼ ਜੀਤੂ ਤੇ ਮਨਦੀਪ ਸਿੰਘ ਉਰਫ਼ ਗੁਗੀ ਵਾਸੀਆਨ ਪਿੰਡ ਰੋੜੀਵਾਲ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁੱਖ ਅਫ਼ਸਰ ਥਾਣਾ ਕੋਟ ਖਾਲਸਾ ਦੀ ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗਲੀ ਨੰਬਰ 1 ਅਬਾਦੀ ਗੁਰੂ ਨਾਨਕ ਪੁਰਾ ਗੁਰੂ ਕੀ ਵਡਾਲੀ ਅੰਮ੍ਰਿਤਸਰ ਨੂੰ ਕਾਬੂ ਕਰਕੇ 10 ਗ੍ਰਾਮ 5 ਮਿਲੀਗ੍ਰਾਮ ਹੈਰੋਇਨ, 1500 ਰੁਪਏ (ਡਰੱਗ ਮਨੀ) ਤੇ 1 ਮੋਟਸਾਈਕਲ ਬਰਾਮਦ ਕੀਤਾ ਗਿਆ ਹੈ। ਇਸਲਾਮਾਬਾਦ ਥਾਣੇ ਦੀ ਪੁਲੀਸ ਨੇ ਸ਼ਿਵ ਕੁਮਾਰ ਉਰਫ਼ ਰੌਨੀ ਨੂੰ ਕਾਬੂ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਹੈਰੋਇਨ ਸਣੇ ਮੁਲਜ਼ਮ ਕਾਬੂ
ਫਗਵਾੜਾ (ਪੱਤਰ ਪ੍ਰੇਰਕ) ਸੀਆਈਏ ਸਟਾਫ਼ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕਰਕੇ ਧਾਰਾ 21(ਬੀ)-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸਆਈ ਪੰਕਜ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਇਸ ਨੌਜਵਾਨ ਨੂੰ ਸਕੂਟਰੀ ’ਤੇ ਜਾ ਰਹੇ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਬਿੱਛੂ ਪੁੱਤਰ ਸੋਮਨਾਥ ਵਾਸੀ ਮੁਹੱਲਾ ਪਲਾਹੀ ਗੇਟ ਵਜੋਂ ਹੋਈ ਹੈ।