ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ 9 ਐਮਐਮ ਗਲੋਕ ਪਿਸਤੌਲਾਂ ਅਤੇ ਚਾਰ ਮੈਗਜ਼ੀਨ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਐਕਸ ’ਤੇ ਸਾਂਝੀ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਸ ਦੀ ਕਾਲੇ ਰੰਗ ਦੀ ਮੋਟਰਸਾਈਕਲ ਵੀ ਜ਼ਬਤ ਕਰ ਲਈ ਹੈ, ਜਿਸ ਦੀ ਵਰਤੋਂ ਮੁਲਜ਼ਮ ਖੇਪ ਪਹੁੰਚਾਉਣ ਲਈ ਕਰਦਾ ਸੀ।
ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜ ਰਹੇ ਸਨ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।
ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ-2 ਹਰਪਾਲ ਸਿੰਘ ਅਤੇ ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲੀਸ ਟੀਮ ਨੇ ਇੱਕ ਖੁਫੀਆ ਕਾਰਵਾਈ ਕੀਤੀ ਜਿਸ ਨਾਲ ਸ਼ੱਕੀ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਹ ਉਸ ਵੇਲੇ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਸਥਾਨਾਂ ਤੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ। ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਹੋਰ ਸਬੰਧਾਂ ਦੀ ਜਾਂਚ ਜਾਰੀ ਹੈ। ਮੁਲਜ਼ਮ ਜਿਸ ਵਿਅਕਤੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਚ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।