ਜਾਂਚ ’ਚ ਸ਼ਾਮਲ ਹੋਣਗੇ ਸਿੱਖ ਜਥੇਬੰਦੀਆਂ ਦੇ ਕਾਰਕੁਨ

ਐਨਆਈਏ ਵੱਲੋਂ ਭੇਜੇ ਗਏ ਸੰਮਨਾਂ ਦਾ ਜਵਾਬ ਦੇਣ ਲਈ ਕਈ ਕਾਰਕੁਨ ਦਿੱਲੀ ਰਵਾਨਾ

ਜਾਂਚ ’ਚ ਸ਼ਾਮਲ ਹੋਣਗੇ ਸਿੱਖ ਜਥੇਬੰਦੀਆਂ ਦੇ ਕਾਰਕੁਨ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 17 ਜਨਵਰੀ

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਕਿਸਾਨ ਹਮਾਇਤੀਆਂ ਤੇ ਹੋਰਨਾਂ ਨੂੰ ਭੇਜੇ ਗਏ ਸੰਮਨਾਂ ਦਾ ਵਿਰੋਧ ਕਰਦਿਆਂ ਭਾਵੇਂ ਇਨ੍ਹਾਂ ਨੂੰ ਦਰਕਿਨਾਰ ਕਰਨ ਲਈ ਕਿਹਾ ਸੀ, ਪਰ ਕੁਝ ਸਿੱਖ ਜਥੇਬੰਦੀਆਂ ਨਾਲ ਸਬੰਧਤ ਸਿੱਖ ਕਾਰਕੁਨ ਐੱਨਆਈਏ ਜਾਂਚ ਵਿੱਚ ਸ਼ਾਮਲ ਹੋਣ ਲਈ ਅੱਜ ਦਿੱਲੀ ਰਵਾਨਾ ਹੋ ਗਏ ਹਨ। ਚੇਤੇ ਰਹੇ ਕਿ ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਤੇ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਲੰਘੇ ਦਿਨ ਦਿੱਲੀ ’ਚ ਮੀਟਿੰਗ ਕਰਕੇ ਐੱਨਆਈਏ ਵੱਲੋਂ ਭੇਜੇ ਸੰਮਨਾਂ ਨੂੰ ਇਹ ਕਹਿੰਦਿਆਂ ਦਰਕਿਨਾਰ ਕਰਨ ਦੀ ਸਲਾਹ ਦਿੱਤੀ ਸੀ ਕਿ ਉਹ 19 ਜਨਵਰੀ ਨੂੰ 10ਵੇਂ ਗੇੜ ਦੀ ਗੱਲਬਾਤ ਦੌਰਾਨ ਸਰਕਾਰ ਨਾਲ ਇਸ ਮੁੱਦੇ ’ਤੇ ਚਰਚਾ ਕਰਨਗੇ। 

ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਐੱਨਆਈਏ ਵਲੋਂ ਸਿੱਖ ਜਥੇਬੰਦੀਆਂ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਸਿੱਖ ਯੂਥ ਪਾਵਰ ਆਫ ਪੰਜਾਬ ਆਦਿ ਕਾਰਕੁਨਾਂ ਨੂੰ ਸੰਮਨ ਭੇਜੇ ਗਏ ਹਨ। ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿਚੋਂ ਇਨ੍ਹਾਂ ਸਿੱਖ ਜਥੇਬੰਦੀਆਂ ਨਾਲ ਸਬੰਧਤ ਕਈ ਨੌਜਵਾਨ ਸ਼ਾਮਲ ਹਨ। ਸੰਯੁਕਤ ਕਿਸਾਨ ਮੋਰਚੇ ਵਲੋਂ ਐੱਨਆਈਏ ਵਲੋਂ ਭੇਜੇ ਸੰਮਨਾਂ ਨੂੰ ਦਰਕਿਨਾਰ ਕਰਨ ਦੀ ਸਲਾਹ ਮਗਰੋਂ ਕਈਆਂ ਨੇ ਇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ, ਪਰ ਉਕਤ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਜਾਂਚ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। 

ਸਿੱਖ ਯੂਥ ਪਾਵਰ ਆਫ ਪੰਜਾਬ ਦੇ ਆਗੂ ਪਰਮਜੀਤ ਸਿੰਘ ਅਕਾਲੀ ਅਤੇ ਉਨ੍ਹਾਂ ਦੀ ਜਥੇਬੰਦੀ ਨਾਲ ਸਬੰਧਤ ਪਲਵਿੰਦਰ ਸਿੰਘ ਅਮਰਕੋਟ ਦੋਵੇਂ ਜਾਂਚ ਵਿਚ ਸ਼ਾਮਲ ਹੋਣ ਲਈ ਦਿੱਲੀ ਚਲੇ ਗਏ ਹਨ। ਇਸ ਸਬੰਧੀ ਗੱਲ ਕਰਦਿਆਂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਉਹ 19 ਜਨਵਰੀ ਨੂੰ ਜਾਂਚ ਵਿਚ ਸ਼ਾਮਲ ਹੋਣਗੇ ਜਦੋਂ ਕਿ ਪਲਵਿੰਦਰ ਸਿੰਘ ਅਮਰਕੋਟ ਭਲਕੇ 18 ਜਨਵਰੀ ਨੂੰ ਜਾਂਚ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਦਿੱਲੀ ਵਿੱਚ ਐੱਨਆਈਏ ਦੇ ਮੁੱਖ ਦਫਤਰ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਕ ਧਾਰਮਿਕ ਜਥੇਬੰਦੀ ਦੇ ਨੁਮਾਇੰਦੇ ਹਨ ਅਤੇ ਜਾਂਚ ਵਿਚ ਸ਼ਾਮਲ ਹੋਣ ਨੂੰ ਬਿਹਤਰ ਸਮਝਦੇ ਹਨ। ਉਂਜ ਵੀ ਇਹ ਮਾਮਲਾ ਕਿਸੇ ਹੋਰ ਖਿਲਾਫ਼ ਦਰਜ ਹੋਇਆ ਹੈ ਤੇ ਉਨ੍ਹਾਂ ਨੂੰ ਗਵਾਹ ਵਜੋਂ ਪੁੱਛਗਿੱਛ ਲਈ ਸੱਦਿਆ ਹੈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਨੇ ਆਖਿਆ ਕਿ ਉਨ੍ਹਾਂ ਨੂੰ 21 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਹਨ ਅਤੇ ਉਹ ਜਾਂਚ ਵਿਚ ਸ਼ਾਮਲ ਹੋਣ ਲਈ ਦਿੱਲੀ ਜਾਣਗੇ। ਉਨ੍ਹਾਂ ਦੱਸਿਆ ਕਿ ਕੁਝ ਸਿੱਖ ਆਗੂਆਂ ਨੇ ਜਾਂਚ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਐੱਨਆਈਏ ਦੇ ਨੋਟਿਸਾਂ ਅੱਗੇ ਝੁਕਣ ਵਾਲੇ ਨਹੀਂ ਕਿਸਾਨ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਅੱਜ ਕਿਹਾ ਕਿ ਐੱਨਆਈੲੇ ਵਰਗੀਆਂ ਤਫ਼ਤੀਸ਼ੀ ਏਜੰਸੀਆਂ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਗਈਆਂ ਹਨ, ਜਿਨ੍ਹਾਂ ਨੂੰ ਹੁਣ ਕਿਸਾਨਾਂ ਖ਼ਿਲਾਫ਼ ਵਰਤਿਆ ਜਾ ਰਿਹਾ ਹੈ। ਪਾਰਟੀ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਿਸਾਨ ਐੱਨਆਈਏ ਵੱਲੋਂ ਭੇਜੇ ਸੰਮਨਾਂ/ਨੋਟਿਸਾਂ ਕਰਕੇ ਨਹੀਂ ਝੁਕਣਗੇ। ਸੁਰਜੇਵਾਲਾ ਨੇ ਕਿਹਾ, ‘ਹੁਣ ਸਰਕਾਰ ਅਤਿਵਾਦੀਆਂ ਦੀ ਜਾਂਚ ਲਈ ਅਜਿਹੀਆਂ ਏਜੰਸੀਆਂ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਨੋਟਿਸ ਭਿਜਵਾ ਰਹੀ ਹੈ। ਸਰਕਾਰ ਨੇ ਪਹਿਲਾਂ ਕਿਸਾਨਾਂ ਨੂੰ ਅਤਿਵਾਦੀ, ਨਕਸਲੀ ਤੇ ਚੀਨ/ਪਾਕਿਸਤਾਨ ਦੇ ਏਜੰਟ ਆਖਿਆ, ਮੋਦੀ ਸਰਕਾਰ ਦਾ ਇਰਾਦਾ ਕੀ ਹੈ? ਮੋਦੀ ਜੀ ਤੁਸੀਂ ਕੀ ਸਾਬਤ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹੋ?’ -ਪੀਟੀਆਈ 

ਜਾਂਚ ਿਵੱਚ ਸ਼ਾਮਲ ਨਾ ਹੋਏ ਬਲਦੇਵ ਸਿੰਘ ਸਿਰਸਾ

ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਮੁਖੀ ਬਲਦੇਵ ਸਿੰਘ ਸਿਰਸਾ, ਜੋ ਕਿਸਾਨ ਆਗੂ ਵੀ ਹਨ ਅਤੇ ਸਰਕਾਰ ਨਾਲ ਗੱਲਬਾਤ ਕਰਨ ਵਾਲੀਆਂ 32 ਕਿਸਾਨ ਜਥੇਬੰਦੀਆਂ ਵਿੱਚ ਸ਼ਾਮਲ ਹਨ, ਅੱਜ ਐੱਨਆਈਏ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ। ਕੌਮੀ ਜਾਂਚ ਏਜੰਸੀ ਨੇ ਉਨ੍ਹਾਂ ਨੂੰ 17 ਜਨਵਰੀ ਲਈ ਦਿੱਲੀ ਸੰਮਨ ਕੀਤਾ ਸੀ। ਸਿਰਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕੀਤਾ ਸੀ ਅਤੇ ਉਂਜ ਵੀ ਉਨ੍ਹਾਂ ਨੂੰ 7 ਫਰਵਰੀ ਤੱਕ ਪਰਿਵਾਰਕ ਰੁਝੇਵੇਂ ਹਨ, ਜਿਸ ਕਾਰਨ ਉਹ ਦਿੱਲੀ ਨਹੀਂ ਗਏ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All