DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰਿਆਂ ਦੀਆਂ ਜ਼ਮੀਨਾਂ ਸਸਤੇ ਭਾਅ ਵੇਚਣ ਦੇ ਵਾਧੂ ਸਬੂਤ: Giani Harpreet Singh

ਲੋੜੀਂਦੇ ਸਬੂਤ ਅਦਾਲਤ, ਪੰਥ ਦੀ ਕਚਹਿਰੀ ਤੇ SGPC ਦੇ ਪ੍ਰਧਾਨ ਦੇ ਘਰ ਜਾ ਕੇ ਸੌਂਪਣ ਦਾ ਐਲਾਨ

  • fb
  • twitter
  • whatsapp
  • whatsapp
Advertisement

ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਖਿਲਾਫ ਮਾਨਹਾਣੀ ਦਾ ਕੇਸ ਦਾਇਰ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਇਸ ਸਬੰਧ ਵਿੱਚ ਲੋੜੀਂਦੇ ਸਬੂਤ ਅਦਾਲਤ ਵਿੱਚ, ਪੰਥ ਦੀ ਕਚਹਿਰੀ ਵਿੱਚ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਘਰ ਜਾ ਕੇ ਵੀ ਸੌਂਪਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ ਦੌਰਾਨ ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚਣ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਨਿਰਾਧਾਰ ਆਖਦਿਆਂ ਉਨ੍ਹਾਂ ਨੂੰ ਜਨਤਕ ਤੌਰ ’ਤੇ ਮੁਆਫੀ ਮੰਗਣ ਜਾਂ ਉਨ੍ਹਾਂ ਖਿਲਾਫ ਮਾਨਹਾਣੀ ਦਾ ਕੇਸ ਦਾਇਰ ਕਰਨ ਦੀ ਚਿਤਾਵਨੀ ਦਿੱਤੀ ਹੈ। ਉਹਨਾਂ ਆਖਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਹੈ ਅਤੇ ਸੰਗਤ ਨੂੰ ਗੁਮਰਾਹ ਕੀਤਾ ਹੈ।

Advertisement

ਇਸ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਅਪਲੋਡ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਆਖਦਿਆਂ ਕਿਹਾ ਕਿ ਉਹ ਮਾਣਹਾਣੀ ਦਾ ਕੇਸ ਅਦਾਲਤ ਵਿੱਚ ਦਾਇਰ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਪਰ ਉਹਨਾਂ ਕੋਲ ਇਸ ਸਬੰਧੀ ਵਾਧੂ ਸਬੂਤ ਹਨ। ਉਹ ਇਹ ਸਬੂਤ ਅਦਾਲਤ ਵਿੱਚ ਵੀ ਪੇਸ਼ ਕਰਨਗੇ ਅਤੇ ਹੋਲੇ ਮਹੱਲੇ ਮੌਕੇ ਕੀਤੇ ਜਾਣ ਵਾਲੀ ਕਾਨਫਰੰਸ ਵਿੱਚ ਸੰਗਤ ਦੀ ਕਚਹਿਰੀ ਵਿੱਚ ਵੀ ਰੱਖਣਗੇ। ਹੋਲੇ ਮਹੱਲੇ ਤੋਂ ਬਾਅਦ ਇੱਕ ਇਕੱਠ ਦੇ ਰੂਪ ਵਿੱਚ ਉਹ ਇਹ ਸਬੂਤ ਐਡਵੋਕੇਟ ਧਾਮੀ ਦੇ ਘਰ ਦੇਣ ਵਾਸਤੇ ਵੀ ਜਾਣਗੇ, ਜਿੱਥੇ ਸੰਗਤ ਐਡਵੋਕੇਟ ਧਾਮੀ ਕੋਲੋਂ ਇਸ ਸਬੰਧੀ ਸਵਾਲ ਵੀ ਪੁੱਛੇਗੀ।

Advertisement

Related News: Giani Raghbir Singh ਨੂੰ ਦੋਸ਼ਾਂ ਨੂੰ ਸਾਬਤ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ: ਧਾਮੀ

ਉਹਨਾਂ ਆਖਿਆ ਕਿ ਸਿੱਖ ਵਿਦਵਾਨਾਂ ਨੇ ਆਖਿਆ ਸੀ ਕਿ ਜਥੇਦਾਰ ਅਦਾਲਤਾਂ ਵਿੱਚ ਨਹੀਂ ਜਾਂਦੇ ਪਰ ਹੁਣ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਦਾਲਤ ਵਿੱਚ ਜਾਣਗੇ ਤਾਂ ਉਹ ਉਨ੍ਹਾਂ ਨੂੰ ਬਰਖਾਸਤ ਕਰਨ ਵਾਲੇ ਫੈਸਲੇ ਦਾ ਮਾਮਲਾ ਵੀ ਅਦਾਲਤ ਵਿੱਚ ਲੈ ਕੇ ਜਾਣਗੇ ਜਿੱਥੇ ਉਹਨਾਂ ਕੋਲੋਂ ਪੁੱਛਣਗੇ ਕਿ ਕਿਸ ਆਧਾਰ ’ਤੇ ਅਤੇ ਕਿਸ ਕਥਿਤ ਕਮੇਟੀ ਦੀ ਜਾਂਚ ਦੇ ਆਧਾਰ ’ਤੇ ਉਹਨਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਸੀ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਖਿਆ ਕਿ ਉਹ ਹੁਣ ਗੁਰਦੁਆਰਾ ਭੱਠਾ ਸਾਹਿਬ ਅਤੇ ਗੁਰਦੁਆਰਾ ਅੰਬ ਸਾਹਿਬ ਤੋਂ ਇਲਾਵਾ ਹੋਰਨਾਂ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਵੀ ਮਾਣਹਾਨੀ ਦੇ ਕੇਸ ਦਾਇਰ ਕਰਨ ਲਈ ਅਧਿਕਾਰਤ ਕਰ ਦੇਣ ਕਿਉਂਕਿ ਉਹ ਹੋਰ ਵੀ ਗੁਰਦੁਆਰਿਆਂ ਦੀਆਂ ਜ਼ਮੀਨਾਂ ਦੇ ਮਾਮਲਿਆਂ ਸਬੰਧੀ ਮੁੱਦੇ ਚੁੱਕਣ ਜਾ ਰਹੇ ਹਨ।

ਉਹਨਾਂ ਆਖਿਆ ਕਿ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪੁੱਜੀ ਹੈ। ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਅਤੇ ਸਿੱਖ ਸੰਗਤ ਵੱਲੋਂ ਅਦਾਲਤ ਵਿੱਚ ਵੱਖ-ਵੱਖ ਅਤੇ ਵੱਡੇ ਪੱਧਰ ’ਤੇ ਪਟੀਸ਼ਨਾਂ ਦਾਇਰ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ ਕਾਰਵਾਈ ਦੀ ਅਪੀਲ ਕੀਤੀ ਜਾਵੇਗੀ।

Advertisement
×