DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bikram Singh Majithia ਖਿਲਾਫ ਕੇਸ ਦਰਜ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ...

  • fb
  • twitter
  • whatsapp
  • whatsapp
featured-img featured-img
ਹਰਜਿੰਦਰ ਸਿੰਘ ਧਾਮੀ ਦੀ ਫਾਈਲ ਫੋਟੋ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਅਤੇ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਮਜੀਠਾ ਹਲਕੇ ਵਿੱਚ ਚੋਣਾਂ ਦੌਰਾਨ ਵੱਡੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੂੰ ਬਿਕਰਮ ਸਿੰਘ ਮਜੀਠੀਆ ਨਾਲੋਂ ਤੋੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਅਤੇ ਇਸੇ ਰੰਜਸ਼ ਕਾਰਨ ਹੁਣ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Advertisement

ਜ਼ਿਕਰਯੋਗ ਹੈ ਕਿ ਮਜੀਠਾ ਪੁਲੀਸ ਥਾਣੇ ’ਤੇ ਹੋਏ ਕਥਿਤ ਹਮਲੇ, ਭੰਨਤੋੜ ਅਤੇ ਪੁਲੀਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਵਿਅਕਤੀ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। ਐਸ ਪੀ ਆਦਿਤਿਆ ਵਾਰੀਅਰ ਦੀ ਅਗਵਾਈ ਹੇਠ ਪੁਲੀਸ ਦੀ ਇੱਕ ਭਾਰੀ ਬਲ ਵਾਲੀ ਟੀਮ ਨੇ ਅੱਜ ਇੱਥੋਂ ਦੇ ਗ੍ਰੀਨ ਐਵੇਨਿਊ ਇਲਾਕੇ ਵਿੱਚ ਸਥਿਤ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ ਕੀਤੀ। ਹਾਲਾਂਕਿ, ਛਾਪੇਮਾਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਆਪਣੇ ਘਰ ਮੌਜੂਦ ਨਹੀਂ ਸਨ। ਪੁਲੀਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਕਈ ਥਾਵਾਂ ’ਤੇ ਵੀ ਛਾਪੇ ਮਾਰੇ ਜਾ ਰਹੇ ਹਨ।

ਇਸ ਪੂਰੇ ਮਾਮਲੇ ਬਾਰੇ ਮੀਡੀਆ ਨੂੰ ਅਧਿਕਾਰਤ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ ਐੱਸ ਪੀ ਸੋਹੇਲ ਕਾਸਿਮ ਮੀਰ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜੋਬਨਪ੍ਰੀਤ (ਜੋਬਨਜੀਤ) ਨੂੰ ਮਜੀਠਾ ਪੁਲੀਸ ਸਟੇਸ਼ਨ ਵਿੱਚ ਦਰਜ ਐਫ ਆਈ ਆਰ ਨੰਬਰ 90 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐਤਵਾਰ ਸਵੇਰੇ ਲਗਪਗ 11:30 ਵਜੇ ਬਿਕਰਮ ਸਿੰਘ ਮਜੀਠੀਆ ਸਮੇਤ ਇੱਕ ਜਥੇਬੰਦੀ (ਕਿਰਤੀ ਕਿਸਾਨ ਯੂਨੀਅਨ) ਦੇ ਲੋਕ ਪੁਲੀਸ ਸਟੇਸ਼ਨ ਦੇ ਬਾਹਰ ਇਕੱਠੇ ਹੋਏ। ਕਾਨੂੰਨ ਦੀ ਪੂਰੀ ਤਰ੍ਹਾਂ ਅਣਦੇਖੀ ਕਰਦੇ ਹੋਏ, ਇਹ ਭੀੜ ਪੁਲੀਸ ਸਟੇਸ਼ਨ ਦੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਈ ਅਤੇ ਥਾਣੇ ਦੀ ਤਲਾਸ਼ੀ ਲੈਣ ਲੱਗੀ। ਉਹ ਉਸ ਕਮਰੇ ਵਿੱਚ ਪਹੁੰਚ ਗਏ ਜਿੱਥੇ ਜੋਬਨਪ੍ਰੀਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਐੱਸ ਐੱਸ ਪੀ ਸੋਹੇਲ ਕਾਸਿਮ ਮੀਰ ਨੇ ਕਿਹਾ ਕਿ ਸਾਰੇ ਸਬੂਤਾਂ ਅਤੇ ਵੀਡੀਓ ਫੁਟੇਜ ਨੂੰ ਘੋਖਣ ਤੋਂ ਬਾਅਦ ਇਸ ਸਬੰਧ ਵਿੱਚ ਮਜੀਠਾ ਪੁਲੀਸ ਸਟੇਸ਼ਨ ਵਿੱਚ 50 ਤੋਂ ਵੱਧ ਵਿਅਕਤੀਆਂ ਵਿਰੁੱਧ ਐੱਫ ਆਈ ਆਰ (FIR) ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿੱਚ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਹਰ ਹਾਲ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ।

Advertisement
×